BSF Jawans Accident: BSF ਜਵਾਨਾਂ ਦੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ; 17 ਜਵਾਨ ਜ਼ਖ਼ਮੀ
Published : May 3, 2024, 3:14 pm IST
Updated : May 3, 2024, 3:14 pm IST
SHARE ARTICLE
8 BSF personnel on poll duty injured after bus ferrying them rams into tree
8 BSF personnel on poll duty injured after bus ferrying them rams into tree

ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਸਵੇਰੇ 11 ਵਜੇ ਜ਼ਿਲ੍ਹੇ ਦੇ ਧਰਮਜੈਗੜ੍ਹ ਖੇਤਰ ਦੇ ਚਾਹਲਾ ਪਿੰਡ ਨੇੜੇ ਵਾਪਰੀ।

BSF Jawans Accident: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਚੋਣ ਡਿਊਟੀ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ 'ਚ 17 ਜਵਾਨ ਜ਼ਖਮੀ ਹੋ ਗਏ ਸਨ। ਪੁਲਿਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ।

ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਸਵੇਰੇ 11 ਵਜੇ ਜ਼ਿਲ੍ਹੇ ਦੇ ਧਰਮਜੈਗੜ੍ਹ ਖੇਤਰ ਦੇ ਚਾਹਲਾ ਪਿੰਡ ਨੇੜੇ ਵਾਪਰੀ। ਉਨ੍ਹਾਂ ਕਿਹਾ ਕਿ ਬੀਐਸਐਫ ਦੇ 32 ਜਵਾਨ ਇਕ ਬੱਸ ਵਿਚ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਏ ਸਨ। ਅਧਿਕਾਰੀਆਂ ਨੇ ਦਸਿਆ ਕਿ ਜਦੋਂ ਉਹ ਧਰਮਜੈਗੜ੍ਹ ਦੇ ਦੂਰ-ਦੁਰਾਡੇ ਪਹਾੜੀ ਇਲਾਕੇ 'ਚ ਸਥਿਤ ਛੂਹੀ ਪਹਾੜ 'ਤੇ ਪੋਲਿੰਗ ਸਟੇਸ਼ਨ ਦਾ ਨਿਰੀਖਣ ਕਰਨ ਤੋਂ ਬਾਅਦ ਵਾਪਸ ਆ ਰਹੇ ਸਨ ਤਾਂ ਬੱਸ ਬੇਕਾਬੂ ਹੋ ਗਈ ਅਤੇ ਚਾਹਲਾ ਪਿੰਡ ਨੇੜੇ ਇਕ ਦਰੱਖਤ ਨਾਲ ਟਕਰਾ ਗਈ।

ਉਨ੍ਹਾਂ ਦਸਿਆ ਕਿ ਇਸ ਘਟਨਾ 'ਚ 17 ਜਵਾਨ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 13 ਦਾ ਧਰਮਜੈਗੜ੍ਹ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਚਾਰ ਜਵਾਨਾਂ ਨੂੰ ਰਾਏਗੜ੍ਹ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਕਾਰਤਿਕੇਯ ਗੋਇਲ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿਤੇ ਹਨ।

(For more Punjabi news apart from 8 BSF personnel on poll duty injured after bus ferrying them rams into tree, stay tuned to Rozana Spokesman)

Location: India, Chhatisgarh, Raigarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement