
ਚੋਣਾਂ ਕਾਰਨ ਸੁਪਰੀਮ ਕੋਰਟ ਉਨ੍ਹਾਂ ਦੀ ਅੰਤਰਿਮ ਜ਼ਮਾਨਤ 'ਤੇ ਵਿਚਾਰ ਕਰੇਗੀ
Arvind Kejriwal : ਅਰਵਿੰਦ ਕੇਜਰੀਵਾਲ (Arvind Kejriwal) ਦੀ ਅੰਤਰਿਮ ਜ਼ਮਾਨਤ (Interim bail) 'ਤੇ ਸੁਪਰੀਮ ਕੋਰਟ (Supreme Court) 7 ਮਈ ਨੂੰ ਸੁਣਵਾਈ ਕਰੇਗੀ। ਚੋਣਾਂ ਕਾਰਨ ਸੁਪਰੀਮ ਕੋਰਟ ਉਨ੍ਹਾਂ ਦੀ ਅੰਤਰਿਮ ਜ਼ਮਾਨਤ 'ਤੇ ਵਿਚਾਰ ਕਰੇਗੀ।
ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਅਗਲੀ ਸੁਣਵਾਈ ਦੌਰਾਨ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਬਾਰੇ ਵੀ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਅਸੀਂ ਅੰਤਰਿਮ ਜ਼ਮਾਨਤ ਦੇਣ ਜਾਂ ਨਾ ਦੇਣ ਦਾ ਅਜੇ ਫ਼ੈਸਲਾ ਕਰਨਾ ਹੈ।
ਇਹ ਵੀ ਪੜੋ: ਕੇਐਲ ਸ਼ਰਮਾ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ , ਭਾਜਪਾ ਦੀ ਉਮੀਦਵਾਰ ਸਮ੍ਰਿਤੀ ਇਰਾਨੀ ਨਾਲ ਹੋਵੇਗਾ ਮੁਕਾਬਲਾ
ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਮੰਗਲਵਾਰ ਨੂੰ ਸਵੇਰੇ 10.30 ਵਜੇ ਸੁਣਵਾਈ ਕਰਾਂਗੇ। ਅਦਾਲਤ ਨੇ ਕਿਹਾ ਕਿ ਜੇਕਰ ਇਹ ਮਾਮਲਾ ਲੰਬੇ ਸਮੇਂ ਤੱਕ ਚੱਲਦਾ ਰਿਹਾ ਤਾਂ ਅਸੀਂ ਅੰਤਰਿਮ ਜ਼ਮਾਨਤ 'ਤੇ ਵਿਚਾਰ ਕਰਾਂਗੇ।
ਇਹ ਵੀ ਪੜੋ: ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
ਸੁਪਰੀਮ ਕੋਰਟ ਨੇ ਈਡੀ ਤੋਂ ਇਕ ਹੋਰ ਸਵਾਲ ਦਾ ਜਵਾਬ ਵੀ ਮੰਗਿਆ, ਕੀ ਕੇਜਰੀਵਾਲ ਜੇਲ੍ਹ ਤੋਂ ਸਰਕਾਰੀ ਫਾਈਲਾਂ 'ਤੇ ਦਸਤਖਤ ਕਰ ਸਕਦੇ ਹਨ? ਜਸਟਿਸ ਖੰਨਾ ਨੇ ਈਡੀ ਨੂੰ ਕਿਹਾ, ਅਸੀਂ ਅੱਜ ਕੁਝ ਨਹੀਂ ਕਹਿ ਰਹੇ ਹਾਂ, ਪਰ ਅਸੀਂ ਪੁੱਛ ਸਕਦੇ ਹਾਂ, ਮੰਗਲਵਾਰ ਨੂੰ ਤਿਆਰ ਰਹੋ।