Accident News: ਬੋਲੈਰੋ ਜੀਪ ਅਤੇ ਮੋਟਰਸਾਈਕਲ ਦੀ ਟੱਕਰ; 3 ਨੌਜਵਾਨਾਂ ਦੀ ਮੌਤ
Published : May 3, 2024, 3:34 pm IST
Updated : May 3, 2024, 3:49 pm IST
SHARE ARTICLE
Three youths died in a collision between a Bolero and a motorcycle
Three youths died in a collision between a Bolero and a motorcycle

ਬੱਸ ਸਟਾਪ ਨੇੜੇ ਸਾਹਮਣੇ ਤੋਂ ਆ ਰਹੀ ਬੋਲੈਰੋ ਜੀਪ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ

Accident News: ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿਚ ਇਕ ਬੋਲੈਰੋ ਜੀਪ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ।

ਬਾਬੇਰੂ ਖੇਤਰ ਦੇ ਉਪ ਪੁਲਿਸ ਕਪਤਾਨ (ਡੀਐਸਪੀ) ਰਾਜਵੀਰ ਸਿੰਘ ਨੇ ਦਸਿਆ ਕਿ ਗੁਲਾਮ ਮੁਹੰਮਦ (18) ਅਤੇ ਰੱਜੂ (12) ਹੁਸੈਨ ਅਲੀ ਵਾਸੀ ਕਮਸੀਨ ਕਸਬੇ ਦੇ ਦੋ ਲੜਕੇ ਅਤੇ ਉਨ੍ਹਾਂ ਦਾ ਗੁਆਂਢੀ ਕਮਲੇਸ਼ ਸਾਹੂ (26) ਮੁਸੀਵਾ ਵਿਚ ਸਬਜ਼ੀ ਵੇਚ ਕੇ ਵਾਪਸ ਆ ਰਹੇ ਸਨ।

ਉਨ੍ਹਾਂ ਦਸਿਆ ਕਿ ਕਮਾਸੀਨ-ਡਡੌਣ ਰੋਡ 'ਤੇ ਸੀਕਰੀ ਬੱਸ ਸਟਾਪ ਨੇੜੇ ਸਾਹਮਣੇ ਤੋਂ ਆ ਰਹੀ ਬੋਲੈਰੋ ਜੀਪ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਤਿੰਨੋਂ ਗੰਭੀਰ ਜ਼ਖ਼ਮੀ ਹੋ ਗਏ |

ਸਿੰਘ ਨੇ ਦਸਿਆ ਕਿ ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਤਿੰਨਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ ਜਿਥੇ ਡਾਕਟਰਾਂ ਨੇ ਕਮਲੇਸ਼ ਸਾਹੂ ਅਤੇ ਗੁਲਾਮ ਮੁਹੰਮਦ ਨੂੰ ਮ੍ਰਿਤਕ ਐਲਾਨ ਦਿਤਾ, ਜਦਕਿ ਰੱਜੂ ਦੀ ਇਲਾਜ ਲਈ ਕਾਨਪੁਰ ਲਿਜਾਂਦੇ ਸਮੇਂ ਰਸਤੇ 'ਚ ਮੌਤ ਹੋ ਗਈ। ਡੀਐਸਪੀ ਨੇ ਦਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ ਅਤੇ ਹਾਦਸੇ ਤੋਂ ਬਾਅਦ ਫਰਾਰ ਹੋਏ ਜੀਪ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

(For more Punjabi news apart from Three youths died in a collision between a Bolero and a motorcycle, stay tuned to Rozana Spokesman)

Location: India, Uttar Pradesh, Banda

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement