
Delhi News : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਥਿਤੀ ਬਾਰੇ ਕੀਤੀ ਚਰਚਾ
Delhi News in Punjabi : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਉਮਰ ਅਬਦੁੱਲਾ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਹਮਲੇ ਵਿੱਚ 26 ਸੈਲਾਨੀ ਮਾਰੇ ਗਏ ਸਨ। ਦੋਵਾਂ ਆਗੂਆਂ ਵਿਚਕਾਰ ਅੱਤਵਾਦੀ ਹਮਲੇ ਤੋਂ ਬਾਅਦ ਦੀ ਸਥਿਤੀ ਬਾਰੇ ਚਰਚਾ ਹੋਈ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੁਰੱਖਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੇ ਲੋਕਾਂ ਵਿੱਚ ਗੁੱਸਾ ਹੈ। ਅੱਤਵਾਦ ਦੀਆਂ ਜੜ੍ਹਾਂ ਨੂੰ ਮਿਟਾਉਣ ਲਈ ਪਾਕਿਸਤਾਨ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ। ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਅੱਤਵਾਦ ਨੂੰ ਖਤਮ ਕਰਨ ਦੀ ਅਪੀਲ ਕਰ ਰਹੇ ਹਨ।
(For more news apart from Jammu and Kashmir Chief Minister Omar Abdullah met Prime Minister Modi in Delhi News in Punjabi, stay tuned to Rozana Spokesman)