
ਵਿਦੇਸ਼ਾਂ ਵਿਚ ਤਾਂ ਭਾਵੇਂ ਸਿੱਖਾਂ ਨੂੰ ਕਾਫ਼ੀ ਮਾਣ ਸਤਿਕਾਰ ਹਾਸਲ ਹੋ ਰਿਹਾ ਹੈ ਅਤੇ ਉਥੋਂ ਦੀਆਂ ਸਰਕਾਰਾਂ ਵੀ ਸਿੱਖੀ ਦੀ ਪਰਿਭਾਸ਼ਾ ਨੂੰ ਬ਼ਾਖ਼ੂਬੀ ਸਮਝਣ ....
ਸ਼ਿਲਾਂਗ : ਵਿਦੇਸ਼ਾਂ ਵਿਚ ਤਾਂ ਭਾਵੇਂ ਸਿੱਖਾਂ ਨੂੰ ਕਾਫ਼ੀ ਮਾਣ ਸਤਿਕਾਰ ਹਾਸਲ ਹੋ ਰਿਹਾ ਹੈ ਅਤੇ ਉਥੋਂ ਦੀਆਂ ਸਰਕਾਰਾਂ ਵੀ ਸਿੱਖੀ ਦੀ ਪਰਿਭਾਸ਼ਾ ਨੂੰ ਬ਼ਾਖ਼ੂਬੀ ਸਮਝਣ ਲੱਗੀਆਂ ਹਨ ਪਰ ਸਿੱਖਾਂ ਦੇ ਅਪਣੇ ਗ੍ਰਹਿ ਦੇਸ਼ ਭਾਰਤ ਵਿਚ ਉਨ੍ਹਾਂ ਦੀਆਂ ਮੁਸੀਬਤਾਂ ਘਟਣ ਦੀ ਬਜਾਏ ਵਧਦੀਆਂ ਜਾ ਰਹੀਆਂ ਹਨ। ਹੁਣ ਮੇਘਾਲਿਆ ਵਿਚ ਵਸਦੇ ਸਿੱਖ ਭਾਈਚਾਰੇ 'ਤੇ ਵੱਡੀ ਮੁਸੀਬਤ ਆਈ ਹੈ। ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਸਥਿਤ ਗੁਰਦੁਆਰੇ ‘ਤੇ ਸਥਾਨਕ ਲੋਕਾਂ ਵੱਲੋਂ ਹਮਲੇ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਕਈ ਸਿੱਖਾਂ ਦੇ ਘਰਾਂ ਵਿਚ ਭੰਨਤੋੜ ਦੀ ਵੀ ਕੋਸ਼ਿਸ਼ ਕੀਤੀ ਗਈ।
army in shillongਸਥਾਨਕ ਲੋਕਾਂ ਮੁਤਾਬਕ ਸ਼ਿਲਾਂਗ ਵਿਚ ਜਨਤਕ ਥਾਂ ਤੋਂ ਪਾਣੀ ਭਰ ਰਹੀਆਂ ਸਿੱਖ ਲੜਕੀਆਂ 'ਤੇ ਬੱਸ ਚੜ੍ਹਾਉਣ ਤੋਂ ਬਾਅਦ ਇਹ ਲੜਾਈ ਸ਼ੁਰੂ ਹੋਈ ਸੀ। ਦਸ ਦਈਏ ਕਿ ਸ਼ਿਲਾਂਗ ਵਿਚ 350 ਦੇ ਕਰੀਬ ਸਿੱਖ ਪਰਿਵਾਰ ਰਹਿੰਦੇ ਹਨ। ਸ਼ਿਲਾਂਗ ਵਿਚ ਅਜਿਹੇ ਹਾਲਾਤਾਂ ਦੇ ਚਲਦਿਆਂ ਰਾਤ ਸਮੇਂ ਕਰਫਿਊ ਦਾ ਐਲਾਨ ਕਰ ਦਿਤਾ ਗਿਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ ਬੰਦ ਕਰ ਦਿਤੀ ਗਈ ਹੈ।ਮੁਸੀਬਤ ਵਿਚ ਘਿਰੇ ਸ਼ਿਲਾਂਗ ਸਿੱਖ ਭਾਈਚਾਰੇ ਦੇ ਲੋਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮਦਦ ਦੀ ਗੁਹਾਰ ਲਗਾਈ ਹੈ।
sikhs in shillongਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸੁਖਬੀਰ ਬਾਦਲ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੇ ਸਿੱਖਾਂ ਲਈ ਸੁਰੱਖਿਆ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਮੇਘਾਲਿਆ ਦੇ ਮੁੱਖ ਮੰਤਰੀ ਨਾਲ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੱਲਬਾਤ ਕੀਤੀ ਤੇ ਹਾਲਾਤ ਦਾ ਜਾਇਜ਼ਾ ਲਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਮੈਂਬਰ ਸ਼ਿਲਾਂਗ ਭੇਜਣ ਦਾ ਐਲਾਨ ਕੀਤਾ ਗਿਆ ਹੈ।
army shillongਦਸਿਆ ਜਾ ਰਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਮਨਿਜੰਦਰ ਸਿੰਘ ਸਿਰਸਾ ਸ਼ਿਲਾਂਗ ਰਵਾਨਾ ਹੋ ਗਏ ਹਨ ਜੋ ਉਥੇ ਸਿੱਖਾਂ ਦੇ ਮਸਲਿਆਂ ਨੂੰ ਲੈ ਕੇ ਮੇਘਾਲਿਆ ਦੇ ਮੁੱਖ ਮੰਤਰੀ ਕੌਂਗਕਾਲ ਸੰਗਮਾ ਨਾਲ ਮੁਲਾਕਾਤ ਕਰਨਗੇ।
gurdwara shillongਉਧਰ ਇਸ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਮੇਘਾਲਿਆ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਖਿਆ ਹੈ ਪਰ ਦੇਖਣਾ ਇਹ ਹੋਵੇਗਾ ਕਿ ਮੇਘਾਲਿਆ ਸਰਕਾਰ ਇੱਥੇ ਵਸਦੇ ਸਿੱਖਾਂ ਦੇ ਮਸਲਿਆਂ ਵੱਲ ਧਿਆਨ ਦਿੰਦੀ ਹੈ ਜਾਂ ਨਹੀਂ?