ਭਾਰਤ ਤੋਂ ਰਹਿਮ ਦੀ ਭੀਖ ਮੰਗਣ ਵਾਲਾ ਪਾਕਿਸਤਾਨ ਅਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵਲੋਂ ਜੰਮੂ ਕਸ਼ਮੀਰ...
ਨਵੀਂ ਦਿੱਲੀ : ਭਾਰਤ ਤੋਂ ਰਹਿਮ ਦੀ ਭੀਖ ਮੰਗਣ ਵਾਲਾ ਪਾਕਿਸਤਾਨ ਅਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵਲੋਂ ਜੰਮੂ ਕਸ਼ਮੀਰ ਵਿਚ ਕ੍ਰਾਸ ਬਾਰਡਰ 'ਤੇ ਗੋਲੀਬਾਰੀ ਕੀਤੀ ਗਈ ਹੈ, ਜਿਸ ਵਿਚ ਬੀਐਸਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਅਤੇ ਤਿੰਨ ਆਮ ਨਾਗਰਿਕ ਜ਼ਖ਼ਮੀ ਹੋ ਗਏ ਹਨ। ਇਹ ਗੋਲੀਬਾਰੀ ਜੰਮੂ ਦੇ ਅਖਨੂਰ ਸੈਕਟਰ ਵਿਚ ਕੀਤੀ ਗਈ ਹੈ।
bsfਪਾਕਿਸਤਾਨ ਦੀ ਇਸ ਗੋਲੀਬਾਰੀ ਦਾ ਬੀਐਸਐਫ ਵਲੋਂ ਮੂੰਹਤੋੜ ਜਵਾਬ ਦਿਤਾ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਅਖਨੂਰ ਸੈਕਟਰ ਦੇ ਪਰਗਵਾਲ ਬਜ਼ਾਰ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰ ਰਿਹਾ ਹੈ। ਲਗਾਤਾਰ ਹੋ ਰਹੀ ਗੋਲੀਬਾਰੀ ਨੂੰ ਦੇਖਦੇ ਹੋਏ ਪਰਗਵਾਲ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਸ਼ਿਫ਼ਟ ਕਰ ਦਿਤਾ ਗਿਆ ਹੈ। 
bsf on borderਦਸ ਦਈਏ ਕਿ ਇਸ ਤੋਂ ਪਹਿਲਾਂ ਸਨਿਚਰਵਾਰ ਨੂੰ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿਚ ਗ੍ਰਨੇਡ ਹਮਲੇ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਤਿੰਨ ਜਵਾਨ ਅਤੇ ਇਕ ਔਰਤ ਜ਼ਖ਼ਮੀ ਹੋ ਗਈ ਸੀ। ਪੁਲਿਸ ਅਨੁਸਾਰ ਅਤਿਵਾਦੀਆਂ ਨੇ ਫਤਿਹ ਕਦਾਲ ਖੇਤਰ ਵਿਚ ਸੀਆਰਪੀਐਫ ਦੇ ਦਸਤੇ 'ਤੇ ਗ੍ਰਨੇਡ ਸੁੱਟਿਆ। ਧਮਾਕੇ ਵਿਚ ਸੀਆਰਪੀਐਫ ਦੇ ਜਵਾਨ ਅਤੇ ਇਕ ਔਰਤ ਜ਼ਖ਼ਮੀ ਹੋ ਗਈ ਸੀ। 
bsfਘਾਟੀ ਵਿਚ ਕੰਟਰੋਲ ਰੇਖਾ ਦੇ ਪਾਰ ਤੋਂ ਭਾਰੀ ਗਿਣਤੀ ਵਿਚ ਅਤਿਵਾਦੀਆਂ ਦੀ ਘੁਸਪੈਠ ਦੀ ਰਿਪੋਰਟ ਤੋਂ ਬਾਅਦ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੂੰ ਹਾਈ ਅਲਰਟ ਕਰ ਦਿਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ 20 ਤੋਂ ਜ਼ਿਆਦਾ ਅਤਿਵਾਦੀਆਂ ਦੇ ਘੁਸਪੈਠ ਕਰਨ ਦੀ ਰਿਪੋਰਟ ਮਿਲੀ ਹੈ, ਜਿਸ ਤੋਂ ਬਾਅਦ ਘਾਟੀ ਵਿਚ ਅਲਰਟ ਜਾਰੀ ਕੀਤਾ ਹੋਇਆ ਹੈ। 
                    
                