ਕੋਰਟ ਨੇ ਰਾਬਰਟ ਵਾਡਰਾ ਨੂੰ ਵਿਦੇਸ ਜਾਣ ਦੀ ਦਿੱਤੀ ਇਜ਼ਾਜ਼ਤ
Published : Jun 3, 2019, 3:49 pm IST
Updated : Jun 3, 2019, 3:49 pm IST
SHARE ARTICLE
Robert Vadra
Robert Vadra

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਬਰਟ ਵਾਡਰਾ ਨੂੰ ਇਲਾਜ਼ ਲਈ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ।

ਨਵੀਂ ਦਿੱਲੀ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਬਰਟ ਵਾਡਰਾ ਨੂੰ ਇਲਾਜ਼ ਲਈ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਕੋਰਟ ਨੇ ਉਨ੍ਹਾਂ ਨੂੰ 6 ਹਫਤੇ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ ਸੀ ਤੇ ਫੈਸਲਾ ਅੱਜ ਤੱਕ ਲਈ ਸੁਰੱਖਿਅਤ ਰੱਖ ਲਿਆ ਸੀ। ਪਿਛਲੀ ਸੁਣਵਾਈ ਦੌਰਾਨ ਵਾਡਰਾ ਦੇ ਵਕੀਲ ਕੇਟੀਐਸ ਤੁਲਸੀ ਨੇ ਸੁਪਰੀਮ ਕੋਰਟ ਦੇ ਪੁਰਾਣੇ ਕੇਸ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਦੀ ਗੁਜਾਰਸ਼ ਕੀਤੀ ਸੀ।

Robert Vadra Robert Vadra

ਤੁਲਸੀ ਦਾ ਕਹਿਣਾ ਹੈ ਕਿ ਵਾਡਰਾ ਹਮੇਸ਼ਾ ਜਾਂਚ ‘ਚ ਸਹਿਯੋਗ ਕਰਦੇ ਰਹੇ ਹਨ। ਈਡੀ ਦੀ ਕਾਰਵਾਈ ਦੀ ਜਾਣਕਾਰੀ ਮਿਲਣ ‘ਤੇ ਉਹ ਬਿਨਾ ਕਿਸੇ ਨੋਟਿਸ ਦੇ ਭਾਰਤ ਵਾਪਸ ਆਏ ਤੇ ਈਡੀ ਸਾਹਮਣੇ ਪੇਸ਼ ਹੋਏ। ਹੁਣ ਈਡੀ ਨੂੰ ਵਾਡਰਾ ਦੇ ਭੱਜਣ ਬਾਰੇ ਸੋਚਣਾ ਨਹੀਂ ਚਾਹੀਦਾ। ਮਿਲੀ ਜਾਣਕਾਰੀ ਮੁਤਾਬਕ ਰੋਬਰਟ ਵਾਡਰਾ ਦੀ ਵੱਡੀ ਆਂਤੜੀ ‘ਚ ਟਿਊਮਰ ਹੈ। ਇਸ ਦਾ ਇਲਾਜ ਕਰਵਾਉਣ ਲਈ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement