
ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਉੱਥੇ ਹੀ ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ।
ਮੁੰਬਈ : ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਉੱਥੇ ਹੀ ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ। ਜਿੱਥੇ ਪਿਛਲੇ 24 ਘੰਟੇ ਵਿਚ ਕਰੋਨਾ ਵਾਇਰਸ ਦੇ ਨਾਲ 124 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2560 ਨਵੇਂ ਕਰੋਨਾ ਮਰੀਜ਼ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਮਹਾਂਰਾਸ਼ਟਰ ਵਿਚ ਹੁਣ ਤੱਕ ਕਰੋਨਾ ਵਾਇਰਸ ਨਾਲ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 74,860 ਹੋ ਗਈ ਹੈ ਅਤੇ ਇਸ ਦੇ ਨਾਲ ਹੀ 2,587 ਲੋਕਾਂ ਦੀ ਮੌਤ ਹੋ ਚੁੱਕੀ ਹੈ।
Coronavirus
ਮਹਾਂਰਾਸ਼ਟਰ ਵਿਚ ਕੋਰੋਨਾ ਦੇ 39,935 ਸਰਗਰਮ ਮਾਮਲੇ ਹਨ. ਹੁਣ ਤੱਕ 32,329 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਮੁੰਬਈ ਵਿਚ ਕੋਰੋਨਾ ਦੇ ਕੁੱਲ 43,492 ਮਾਮਲੇ ਸਾਹਮਣੇ ਆਏ ਹਨ। ਵਿੱਤੀ ਰਾਜਧਾਨੀ ਮੁੰਬਈ ਵਿੱਚ, ਕੋਰੋਨਾ ਤੋਂ 1,417 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮੁੰਬਈ 'ਚ 17,472 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ।
Corona Virus
ਇੱਥੇ ਕਰੋਨਾ ਦੇ 24, 597 ਐਕਟਿਵ ਕੇਸ ਹਨ. ਪਿਛਲੇ 24 ਘੰਟਿਆਂ ਵਿੱਚ ਮੁੰਬਈ ਵਿੱਚ ਕੋਰੋਨਾ ਦੇ 1276 ਨਵੇਂ ਕੇਸ ਸਾਹਮਣੇ ਆਏ ਅਤੇ 49 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਹੁਣ ਮਹਾਂਰਾਸ਼ਟਰ ਵਿਚ ਰਾਹਤ ਦੀ ਖਬਰ ਇਹ ਵੀ ਆ ਰਹੀ ਹੈ ਇੱਥੇ ਹੁਣ ਕਰੋਨਾ ਦਾ ਰਿਕਵਰੀ ਰੇਟ ਵੀ ਪਹਿਲਾਂ ਦੇ ਮੁਕਾਬਲੇ ਵੱਧਣ ਲੱਗਾ ਹੈ, ਜੋ ਕਿ ਹੁਣ 43.18 ਫੀਸਦੀ ਹੈ। ਉੱਥੇ ਹੀ ਮੌਤ ਦਰ 3.45 ਫੀਸਦੀ ਹੈ।
Corona Virus
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਮਹਾਂਰਾਸ਼ਟਰ ਵਿਚ ਕਰੋਨਾ ਵਾਇਰਸ ਦੇ ਨਵੇਂ ਮਾਮਲੇ 2287 ਦਰਜ਼ ਹੋਏ ਸਨ ਅਤੇ ਇਨ੍ਹਾਂ ਵਿਚੋਂ 103 ਲੋਕਾਂ ਦੀ ਮੌਤ ਹੋ ਚੁੱਕੀ ਸੀ। ਉੱਥੇ ਹੀ ਦੇਸ਼ ਵਿਚ ਵੀ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 2 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ 5800 ਤੋਂ ਜ਼ਿਆਦਾ ਲੋਕਾਂ ਦੀ ਕਰੋਨਾ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ।
Corona Virus