ਅੰਮ੍ਰਿਤਸਰ ਲਈ ਨਵੇਂ 'ਐਕਸਪ੍ਰੈੱਸ ਵੇਅ' ਦਾ ਐਲਾਨ
Published : Jun 3, 2020, 5:02 am IST
Updated : Jun 3, 2020, 5:02 am IST
SHARE ARTICLE
Nitin Gadkari
Nitin Gadkari

ਪਹਿਲੇ ਗੇੜ 'ਚ 25,000 ਕਰੋੜ ਰੁਪਏ ਖ਼ਰਚ ਹੋਣਗੇ

ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦਿੱਲੀ-ਅੰਮ੍ਰਿਤਸਰ ਐਕਸਪ੍ਰੈੱਸ ਵੇਅ ਤਹਿਤ ਅੰਮ੍ਰਿਤਸਰ ਤਕ ਨਵੇਂ ਸੰਪਰਕ ਮਾਰਗ ਦਾ ਐਲਾਨ ਕੀਤਾ ਹੈ। ਇਹ ਮਾਰਗ ਨਕੋਦਰ ਤੋਂ ਹੋ ਕੇ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੋਂ ਹੋ ਕੇ ਨਿਕਲੇਗਾ। ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਸਕੇਗੀ।

File photoFile photo

ਗਡਕਰੀ ਨੇ ਕਿਹਾ ਕਿ ਇਸ ਐਕਸਪ੍ਰੈੱਸ ਵੇਅ ਦੇ ਬਣਨ ਨਾਲ ਅੰਮ੍ਰਿਤਸਰ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਦੇ ਸਫ਼ਰ ਦਾ ਸਮਾਂ ਘਟ ਕੇ ਚਾਰ ਘੰਟੇ ਰਹਿ ਜਾਵੇਗਾ। ਅਜੇ ਇਸ 'ਚ ਅੱਠ ਘੰਟੇ ਲਗਦੇ ਹਨ। ਮੰਤਰੀ ਨੇ ਕਿਹਾ ਕਿ ਪਹਿਲੇ ਗੇੜ 'ਚ ਐਕਸਪ੍ਰੈੱਸ ਵੇਅ ਦੀ ਉਸਾਰੀ 'ਤੇ 25,000 ਕਰੋੜ ਰੁਪਏ ਦੀ ਲਾਗਤ ਆਉਣ ਦਾ ਅੰਦਾਜ਼ਾ ਹੈ।

Captain Amarinder Singh Captain Amarinder Singh

ਗਡਕਰੀ ਨੇ ਇਕ ਸਮੀਖਿਆ ਬੈਠਕ 'ਚ ਇਸ ਪ੍ਰਾਜੇਕਟ ਨੂੰ ਅੰਤਮ ਰੂਪ ਦੇਣ ਤੋਂ ਬਾਅਦ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਦੇ ਹਿੱਸੇ ਦੇ ਰੂਪ 'ਚ ਅੰਮ੍ਰਿਤਸਰ ਤਕ ਇਕ ਨਵਾਂ ਮਾਰਚ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਐਕਸਪ੍ਰੈੱਸ ਦੇ ਸਿੱਖਾਂ ਦੇ ਪੰਜ ਗੁਰੂਆਂ ਨਾਲ ਜੁੜੇ ਸ਼ਹਿਰਾਂ ਨੂੰ ਜੋੜੇਗਾ।
ਸਮੀਖਿਆ ਬੈਠਕ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਲੋਕ ਵੀ ਹਾਜ਼ਰ ਸਨ। ਗਡਕਰੀ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਗੁਰਦਾਸਪੁਰ ਮਾਰਗ ਦਾ ਵੀ ਪੂਰਾ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ 'ਸਿਗਨਲ ਫ਼੍ਰੀ' ਕੀਤਾ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement