
ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ।
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਬਾਅਦ ਪ੍ਰਿਯੰਕਾ ਗਾਂਧੀ ਵੀ ਕੋਰੋਨਾ ਦੀ ਚਪੇਟ 'ਚ ਆ ਗਏ ਹਨ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਉਹਨਾਂ ਵਿਚ ਕੋਰੋਨਾ ਦੇ ਹਲਕੇ ਲੱਛਣ ਹਨ। ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਉਹਨਾਂ ਨੇ ਮੁਲਾਕਾਰ ਕਰਨ ਵਾਲਿਆਂ ਨੂੰ ਸਾਰੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ 1 ਜੂਨ ਨੂੰ ਸੋਨੀਆ ਗਾਂਧੀ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਉਹ ਉਸੇ ਦਿਨ ਸੇਵਾ ਦਲ ਵੱਲੋਂ ਆਯੋਜਿਤ ਗੌਰਵ ਯਾਤਰਾ ਵਿਚ ਸ਼ਾਮਲ ਹੋਏ ਸਨ।