ਦਰਦਨਾਕ ਹਾਦਸਾ: ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਡੰਪਰ, ਤਿੰਨ ਦੀ ਗਈ ਜਾਨ
Published : Jun 3, 2022, 2:56 pm IST
Updated : Jun 3, 2022, 3:49 pm IST
SHARE ARTICLE
 Tragic accident
Tragic accident

ਦੋ ਗੰਭੀਰ ਜ਼ਖਮੀ

 

ਗੋਰਖਪੁਰ : ਉਤਰ ਪ੍ਰਦੇਸ਼ ਵਿਚ ਇਕ  ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਪਦਲਗੰਜ 'ਚ ਡੰਪਰ ਬੇਕਾਬੂ ਹੋ ਕੇ ਸੜਕ ਕਿਨਾਰੇ ਸੁੱਤੇ ਪਏ ਲੋਕਾਂ 'ਤੇ ਪਲਟ ਗਿਆ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Accident Accident

 

ਘਟਨਾ ਦੀ ਸੂਚਨਾ ਮਿਲਣ 'ਤੇ ਮੁੱਖ ਮੰਤਰੀ ਨੇ ਮ੍ਰਿਤਕਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਜ਼ਖਮੀਆਂ ਦਾ ਸਹੀ ਇਲਾਜ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਪੁਲਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਡੰਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਡੰਪਰ ਮਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Death Death

ਮ੍ਰਿਤਕਾਂ ਦੀ ਪਛਾਣ ਗੰਗਾਰਾਮ, ਸ਼ੈਲੇਂਦਰ ਅਤੇ ਅਰਜੁਨ ਚੌਹਾਨ (19) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਮ੍ਰਿਤਕ ਰਾਤ ਸਮੇਂ ਸੜਕ ਕਿਨਾਰੇ ਸੌਂ ਰਹੇ ਸਨ। ਜਾਣਕਾਰੀ ਅਨੁਸਾਰ ਅੱਜ ਸਵੇਰੇ ਮਿੱਟੀ ਨਾਲ ਭਰਿਆ ਡੰਪਰ ਬੇਕਾਬੂ ਹੋ ਕੇ ਪਿਕਅੱਪ ਨੂੰ ਟੱਕਰ ਮਾਰਦੇ ਹੋਏ ਝੁੱਗੀਆਂ ਵਿੱਚ ਜਾ ਟਕਰਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement