
ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਕੈਵਿਨ ਮੈਕਕਾਰਥੀ ਨੇ ਭੇਜਿਆ ਸੱਦਾ
ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਕੈਵਿਨ ਮੈਕਕਾਰਥੀ ਨੇ ਭੇਜਿਆ ਸੱਦਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜੂਨ ਤੋਂ 24 ਜੂਨ ਤਕ ਅਮਰੀਕਾ ਦੇ ਦੌਰੇ 'ਤੇ ਹੋਣਗੇ। ਇਸ ਦੌਰੇ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੀ.ਐਮ.ਓ. ਤੋਂ ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿਚ ਸੰਯੁਕਤ ਰਾਜ ਕਾਂਗਰਸ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਕੈਨੇਡਾ 'ਚ ਸੱਭ ਤੋਂ ਘੱਟ ਉਮਰ ਦਾ ਵਿਧਾਇਕ ਬਣਿਆ ਪੰਜਾਬੀ ਨੌਜੁਆਨ
ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਕੈਵਿਨ ਮੈਕਕਾਰਥੀ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿਤੀ ਹੈ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਖ਼ੁਸ਼ੀ ਦੀ ਗੱਲ ਹੋਵੇਗੀ ਕਿ ਪ੍ਰਧਾਨ ਮੰਤਰੀ ਮੋਦੀ 22 ਜੂਨ ਨੂੰ ਅਮਰੀਕੀ ਸੰਸਦ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਕੀ ਕਾਂਗਰਸ ’ਚ ਸੱਭ ਠੀਕ ਹੈ? ਵੜਿੰਗ ਤੇ ਜਾਖੜ ਦੀ ਤੜਿੰਗ ਅਤੇ ਸਿੱਧੂ-ਮਜੀਠੀਆ ਦੀ ਜੱਫੀ!
ਦੱਸ ਦੇਈਏ ਕਿ ਰਾਹੁਲ ਗਾਂਧੀ ਵੀ ਅਮਰੀਕਾ ਦੌਰੇ 'ਤੇ ਹਨ। ਉਹ 21 ਜੂਨ ਨੂੰ ਵਾਪਸ ਆ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਨੂੰ ਅਮਰੀਕਾ ਦੇ ਦੌਰੇ 'ਤੇ ਹੋਣਗੇ। ਇਸ ਕੜੀ 'ਚ ਉਹ 22 ਜੂਨ ਨੂੰ ਅਮਰੀਕੀ ਸੰਸਦ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਟਵੀਟ ਕੀਤਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਜੂਨ ਨੂੰ ਅਮਰੀਕੀ ਸੰਸਦ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਲੱਖਾਂ ਰੁਪਏ ਦੀ ਨੌਕਰੀ ਛੱਡ ਕੇ ਕਿਸਾਨ ਦੇ ਪੁੱਤ ਨੇ ਚੁਣਿਆ ਖੇਤੀ ਦਾ ਰਾਹ
ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੇ ਲਈ ਭਾਰਤ ਅਤੇ ਅਮਰੀਕਾ ਦਰਮਿਆਨ ਸਥਾਈ ਦੋਸਤੀ ਦਾ ਜਸ਼ਨ ਮਨਾਉਣ ਦਾ ਮੌਕਾ ਹੋਵੇਗਾ। ਦੋਵੇਂ ਦੇਸ਼ ਇਸ ਸਮੇਂ ਆਲਮੀ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਹਨ। ਅਸੀਂ ਇਸ ਬਾਰੇ ਵੀ ਚਰਚਾ ਕਰਾਂਗੇ।