ਜਸਟਿਨ ਟਰੂਡੋ ਨੇ ਓਡੀਸ਼ਾ ਰੇਲ ਹਾਦਸੇ 'ਤੇ ਪ੍ਰਗਟਾਇਆ ਦੁੱਖ, ਬੋਲੇ- ਔਖੇ ਸਮੇਂ 'ਚ ਭਾਰਤੀਆਂ ਨਾਲ ਖੜ੍ਹੇ ਹਾਂ
Published : Jun 3, 2023, 1:30 pm IST
Updated : Jun 3, 2023, 1:31 pm IST
SHARE ARTICLE
 Justin Trudeau expressed grief over the Odisha train accident
Justin Trudeau expressed grief over the Odisha train accident

ਇਸ ਹਾਦਸੇ ਵਿਚ 238 ਮੌਤਾਂ ਹੋ ਚੁੱਕੀਆਂ ਹਨ

ਓਟਾਵਾ  : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਓਡੀਸ਼ਾ ਵਿਚ ਤੀਹਰੇ ਰੇਲ ਹਾਦਸੇ ਵਿਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਜਸਟਿਨ ਟਰੂਡੋ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ ਤੋੜ ਦਿੱਤਾ ਹੈ। ਮੈਂ ਉਨ੍ਹਾਂ ਲੋਕਾਂ ਲਈ ਆਪਣੀ ਡੂੰਘੀ ਹਮਦਰਦੀ ਭੇਜ ਰਿਹਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ। ਇਸ ਔਖੇ ਸਮੇਂ ਵਿਚ ਕੈਨੇਡੀਅਨ ਭਾਰਤ ਦੇ ਲੋਕਾਂ ਨਾਲ ਖੜੇ ਹਨ।" 

file photo

ਓਡੀਸ਼ਾ ਰੇਲ ਹਾਦਸੇ ਵਿਚ 2 ਐਕਸਪ੍ਰੈਸ ਟਰੇਨਾਂ - ਬੈਂਗਲੁਰੂ-ਹਾਵੜਾ ਐਕਸਪ੍ਰੈਸ ਅਤੇ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ-ਅਤੇ ਬਾਲਾਸੋਰ ਵਿਚ ਇੱਕ ਮਾਲ ਰੇਲਗੱਡੀ ਨੇ 238 ਲੋਕਾਂ ਦੀ ਜਾਨ ਲੈ ਲਈ। ਦੱਖਣੀ ਪੂਰਬੀ ਰੇਲਵੇ ਨੇ ਸ਼ਨੀਵਾਰ ਨੂੰ ਕਿਹਾ ਕਿ, "ਹੁਣ ਤੱਕ ਪ੍ਰਾਪਤ ਜਾਣਕਾਰੀ ਦੇ ਅਨੁਸਾਰ, 238 ਮੌਤਾਂ ਹੋਈਆਂ ਹਨ।"ਸ਼ੁੱਕਰਵਾਰ ਨੂੰ ਹਾਵੜਾ ਜਾ ਰਹੀ 12864 ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਨਾਲ ਲੱਗਦੀਆਂ ਪਟੜੀਆਂ 'ਤੇ ਡਿੱਗ ਗਏ।

ਸਮਾਨਾਂਤਰ ਟ੍ਰੈਕ 'ਤੇ ਉਲਟ ਦਿਸ਼ਾ ਤੋਂ ਆ ਰਹੀ 12841 ਸ਼ਾਲੀਮਾਰ-ਚੇਨਈ ਕੇਂਦਰੀ ਕੋਰੋਮੰਡਲ ਐਕਸਪ੍ਰੈਸ ਪਟੜੀ ਤੋਂ ਉਤਰੇ ਡੱਬਿਆਂ ਨਾਲ ਟਕਰਾ ਗਈ। ਕੋਰੋਮੰਡਲ ਐਕਸਪ੍ਰੈਸ ਦੇ 12 ਡੱਬੇ ਪਟੜੀ ਤੋਂ ਉਤਰ ਗਏ ਅਤੇ ਤੀਜੇ ਟ੍ਰੈਕ 'ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ।


 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement