ਪ੍ਰਧਾਨ ਮੰਤਰੀ ਮੋਦੀ ਨੇ ਓਡੀਸ਼ਾ ਰੇਲ ਹਾਦਸੇ ਵਾਲੀ ਥਾਂ ਦਾ ਕੀਤਾ ਦੌਰਾ; ਕਿਹਾ, “ਦੋਸ਼ੀ ਬਖ਼ਸ਼ੇ ਨਹੀਂ ਜਾਣਗੇ”
Published : Jun 3, 2023, 6:46 pm IST
Updated : Jun 3, 2023, 6:46 pm IST
SHARE ARTICLE
PM Modi meeting Odisha train crash survivors
PM Modi meeting Odisha train crash survivors

ਮੇਰੇ ਕੋਲ ਇਹ ਦੁੱਖ ਜ਼ਾਹਰ ਕਰਨ ਲਈ ਸ਼ਬਦ ਨਹੀਂ ਹਨ : ਪ੍ਰਧਾਨ ਮੰਤਰੀ

 

ਬਾਲਾਸੋਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੇ ਬਹੰਗਾ ਵਿਖੇ ਰੇਲ ਹਾਦਸੇ ਵਾਲੀ ਥਾਂ ਦਾ ਨਿਰੀਖਣ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਦੇ ਨਾਲ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਸਨ। ਪ੍ਰਧਾਨ ਮੰਤਰੀ ਨੂੰ ਦੋਵਾਂ ਕੇਂਦਰੀ ਮੰਤਰੀਆਂ ਦੇ ਨਾਲ-ਨਾਲ ਆਫ਼ਤ ਪ੍ਰਬੰਧਨ ਟੀਮ ਦੇ ਅਧਿਕਾਰੀਆਂ ਨੇ ਸਥਿਤੀ ਬਾਰੇ ਜਾਣਕਾਰੀ ਦਿਤੀ। ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ  288 ਹੋ ਗਈ। ਦੇਸ਼ ਦੇ ਸੱਭ ਤੋਂ ਭਿਆਨਕ ਰੇਲ ਹਾਦਸਿਆਂ ਵਿਚੋਂ ਇਕ, ਇਸ ਹਾਦਸੇ ਵਿਚ ਲਗਭਗ 1,000 ਯਾਤਰੀ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ: ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਹੁਣ ਹਰ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ ਹਰਜੋਤ ਸਿੰਘ ਬੈਂਸ 

ਪ੍ਰਧਾਨ ਮੰਤਰੀ ਨੇ ਕਿਹਾ, “ਇਹ ਇਕ ਦਰਦਨਾਕ ਘਟਨਾ ਹੈ। ਸਰਕਾਰ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਸਰ ਬਾਕੀ ਨਹੀਂ ਛਡੇਗੀ। ਇਹ ਇਕ ਗੰਭੀਰ ਘਟਨਾ ਹੈ, ਇਸ ਦੀ ਹਰ ਤਰ੍ਹਾਂ ਜਾਂਚ ਕਰਨ ਦੇ ਨਿਰਦੇਸ਼ ਦਿਤੇ ਗਏ ਹਨ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਖ਼ਤ ਸਜ਼ਾ ਦਿਤੀ ਜਾਵੇਗੀ। ਰੇਲਵੇ ਟ੍ਰੈਕ ਨੂੰ ਬਹਾਲ ਕਰਨ ਲਈ ਕੰਮ ਕਰ ਰਿਹਾ ਹੈ। ਮੈਂ ਜ਼ਖਮੀ ਪੀੜਤਾਂ ਨਾਲ ਮੁਲਾਕਾਤ ਕੀਤੀ ਹੈ”।

ਇਹ ਵੀ ਪੜ੍ਹੋ: ਬੈਂਗਲੁਰੂ ਵਿਖੇ ਮਕਾਨ ਮਾਲਕ ਨੇ ਕਿਰਾਏਦਾਰ ਦੇ ਸਟਾਰਟਅੱਪ 'ਚ ਕੀਤਾ 10 ਹਜ਼ਾਰ ਡਾਲਰ ਦਾ ਨਿਵੇਸ਼? 

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਵੁਕ ਹੋ ਗਏ। ਉਨ੍ਹਾਂ ਕਿਹਾ, ''ਇਸ ਯਾਤਰਾ ਵਿਚ ਕਈ ਸੂਬਿਆਂ ਦੇ ਨਾਗਰਿਕਾਂ ਨੇ ਕੁਝ ਨਾ ਕੁਝ ਗਵਾਇਆ ਹੈ। ਜਿਨ੍ਹਾਂ ਲੋਕਾਂ ਨੇ ਅਪਣੀ ਜਾਨ ਗੁਆ ​​ਲਈ ਹੈ, ਉਨ੍ਹਾਂ ਦੇ ਪ੍ਰਵਾਰਾਂ ਲਈ ਇਹ ਦਰਦ ਅਸਹਿ ਹੈ, ਜੋ ਲੋਕ ਜ਼ਖਮੀ ਹੋਏ ਹਨ, ਉਨ੍ਹਾਂ ਦੀ ਚੰਗੀ ਸਿਹਤ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛਡੇਗੀ”। ਜ਼ਖ਼ਮੀਆਂ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਕਿਹਾ, “ਮੇਰੇ ਕੋਲ ਇਹ ਦੁੱਖ ਜ਼ਾਹਰ ਕਰਨ ਲਈ ਸ਼ਬਦ ਨਹੀਂ ਹਨ। ਪ੍ਰਮਾਤਮਾ ਸੱਭ ਨੂੰ ਹਿੰਮਤ ਬਖ਼ਸ਼ੇ ਤਾਂਕਿ ਅਸੀਂ ਇਸ ਦੁੱਖ ਵਿਚੋਂ ਜਲਦੀ ਬਾਹਰ ਨਿਕਲ ਸਕੀਏ”।

ਇਹ ਵੀ ਪੜ੍ਹੋ: ਪੰਜਾਬ ਦੇ ਹਰ ਵਿਦਿਆਰਥੀਆਂ ਨੂੰ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਸਰਕਾਰ ਦਾ ਨਿਵੇਕਲਾ ਉਪਰਾਲਾ

ਪ੍ਰਧਾਨ ਮੰਤਰੀ ਨੇ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਖਮੀਆਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਨੂੰ ਹਰ ਸੰਭਵ ਮਦਦ ਮੁਹਈਆ ਕਰਵਾਈ ਜਾਵੇ। ਪ੍ਰਧਾਨ ਮੰਤਰੀ ਮੋਦੀ ਨੇ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਪੀੜਤ ਪ੍ਰਵਾਰਾਂ ਨੂੰ ਕੋਈ ਅਸੁਵਿਧਾ ਨਾ ਹੋਵੇ ਅਤੇ ਲੋੜੀਂਦੀ ਸਹਾਇਤਾ ਮੁਹਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ: ‘ਤਾਂ ਅਗਲੇ 200 ਸਾਲਾਂ ਤਕ ਰਾਮ ਜਨਮਭੂਮੀ-ਬਾਬਰੀ ਮਸਜਿਦ ਮਾਮਲੇ ’ਚ ਕੋਈ ਫ਼ੈਸਲਾ ਨਾ ਹੁੰਦਾ!’

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੀ ਮਾਲੀਆ ਅਤੇ ਆਫ਼ਤ ਪ੍ਰਬੰਧਨ ਮੰਤਰੀ ਪ੍ਰਮਿਲਾ ਮਲਿਕ ਦੇ ਨਾਲ-ਨਾਲ ਸਥਾਨਕ ਪੁਲਿਸ ਮੁਖੀ ਨਾਲ ਵੀ ਗੱਲ ਕੀਤੀ। ਮੋਦੀ ਨੇ ਹਾਦਸੇ ਤੋਂ ਬਾਅਦ ਇਸ ਰੂਟ 'ਤੇ ਰੇਲ ਸੇਵਾਵਾਂ ਬਹਾਲ ਕਰਨ ਲਈ ਕੀਤੇ ਜਾ ਰਹੇ ਕੰਮ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਬਹਿੰਗਾ ਬਾਜ਼ਾਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚਣ ਤੋਂ ਪਹਿਲਾਂ ਰੇਲ ਹਾਦਸੇ 'ਤੇ ਨਵੀਂ ਦਿੱਲੀ 'ਚ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਡੀਸ਼ਾ ਵਿਚ ਰੇਲ ਹਾਦਸੇ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਮੀਖਿਆ ਮੀਟਿੰਗ ਵਿਚ ਪ੍ਰਭਾਵਿਤ ਲੋਕਾਂ ਦੇ ਬਚਾਅ, ਰਾਹਤ ਅਤੇ ਡਾਕਟਰੀ ਇਲਾਜ ਨਾਲ ਸਬੰਧਤ ਪਹਿਲੂਆਂ 'ਤੇ ਚਰਚਾ ਕੀਤੀ ਗਈ”।

 


 

Location: India, Odisha, Balasore

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement