ਐਸ.ਜੀ.ਜੀ.ਐਸ. ਕਾਲਜ ਨੇ ਜਿੱਤਿਆ ਨੁੱਕੜ ਨਾਟਕ ਮੁਕਾਬਲਾ 

By : KOMALJEET

Published : Jun 3, 2023, 7:41 pm IST
Updated : Jun 3, 2023, 7:41 pm IST
SHARE ARTICLE
SGGS college won the Nukkad Natak competition
SGGS college won the Nukkad Natak competition

'ਵਾਤਾਵਰਣ ਸੰਭਾਲ: ਸਾਡੀ ਜ਼ਿੰਮੇਵਾਰੀ' ਵਿਸ਼ੇ 'ਤੇ ਹੋਈ ਨੁੱਕੜ ਨਾਟਕ ਦੀ ਪੇਸ਼ਕਾਰੀ

'ਵਾਤਾਵਰਣ ਸੰਭਾਲ: ਸਾਡੀ ਜ਼ਿੰਮੇਵਾਰੀ' ਵਿਸ਼ੇ 'ਤੇ ਹੋਈ ਨੁੱਕੜ ਨਾਟਕ ਦੀ ਪੇਸ਼ਕਾਰੀ 
ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26,ਚੰਡੀਗੜ੍ਹ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਅਗਵਾਈ ਹੇਠ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ, ਚੰਡੀਗੜ੍ਹ ਵਲੋਂ ਕਰਵਾਏ ਗਏ ਨੁੱਕੜ ਨਾਟਕ ਮੁਕਾਬਲੇ ਵਿਚ ਪਹਿਲਾ ਇਨਾਮ ਜਿੱਤਿਆ।

 SGGS college won the Nukkad Natak competitionSGGS college won the Nukkad Natak competition

ਕਾਲਜ ਦੇ ਪੈਗਾਮ ਥੀਏਟਰ ਗਰੁੱਪ ਨੇ ਵਿਸ਼ਵ ਵਾਤਾਵਰਨ ਦਿਵਸ ਸਮਾਗਮ ਦੇ ਹਿੱਸੇ ਵਜੋਂ 'ਵਾਤਾਵਰਣ ਸੰਭਾਲ: ਸਾਡੀ ਜ਼ਿੰਮੇਵਾਰੀ' ਵਿਸ਼ੇ 'ਤੇ ਨੁੱਕੜ ਨਾਟਕ ਪੇਸ਼ ਕੀਤਾ, ਜਿਸ ਵਿਚ ਸ਼ਹਿਰ ਭਰ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਵਿਨੈ ਪ੍ਰਤਾਪ ਸਿੰਘ, ਆਈ.ਏ.ਐਸ., ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਚੰਡੀਗੜ੍ਹ ਨੇ ਇਨਾਮ ਵੰਡੇ ਅਤੇ ਭਾਗ ਲੈਣ ਵਾਲਿਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

SGGS college Nukkad Natak competitionSGGS college Nukkad Natak competition

 ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ: ਨਵਜੋਤ ਕੌਰ ਦਾ ਅਟੁੱਟ ਸਹਿਯੋਗ ਅਤੇ ਨਿਰੰਤਰ ਮਾਰਗਦਰਸ਼ਨ ਲਈ ਧਨਵਾਦ ਕੀਤਾ।  ਉਨ੍ਹਾਂ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement