ਓਡੀਸ਼ਾ 'ਚ ਟਰੇਨਾਂ ਦੀ ਟੱਕਰ, ਹੁਣ ਤੱਕ 233 ਲੋਕਾਂ ਦੀ ਮੌਤ, 900 ਤੋਂ ਵੱਧ ਜ਼ਖਮੀ

By : GAGANDEEP

Published : Jun 3, 2023, 7:39 am IST
Updated : Jun 3, 2023, 11:12 am IST
SHARE ARTICLE
photo
photo

ਰਾਤ ​​ਭਰ ਜਾਰੀ ਰਿਹਾ ਬਚਾਅ ਮੁਹਿੰਮ

 

ਬਾਲਾਸੋਰ: ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 233 ਹੋ ਗਈ ਹੈ। 900 ਤੋਂ ਵੱਧ ਯਾਤਰੀ ਜ਼ਖ਼ਮੀ ਹੋਏ ਹਨ। ਰਾਤ ਤੋਂ ਇਥੇ ਬਚਾਅ ਕਾਰਜ ਜਾਰੀ ਹੈ। ਹਸਪਤਾਲਾਂ ਵਿਚ ਜ਼ਖ਼ਮੀਆਂ ਦਾ ਢੇਰ ਲੱਗਾ ਹੋਇਆ ਹੈ। ਇਸ ਦੇ ਨਾਲ ਹੀ ਦਸਿਆ ਜਾ ਰਿਹਾ ਹੈ ਕਿ ਟਰੇਨ ਦੇ ਡੱਬਿਆਂ 'ਚ ਵੱਡੀ ਗਿਣਤੀ 'ਚ ਯਾਤਰੀ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਸਥਾਨਕ ਲੋਕ ਹੀ ਇਕੱਠੇ ਹੋਏ ਹਨ।

ਇਕ ਰੇਲਵੇ ਅਧਿਕਾਰੀ ਨੇ ਦਸਿਆ ਕਿ ਹਾਵੜਾ ਜਾ ਰਹੀ 12864 ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਸ਼ੁੱਕਰਵਾਰ (2 ਜੂਨ) ਸ਼ਾਮ ਨੂੰ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੇ ਬਹਾਨਾਗਾ ਬਾਜ਼ਾਰ ਵਿਚ ਪਟੜੀ ਤੋਂ ਉਤਰ ਗਏ ਅਤੇ ਇਕ ਹੋਰ ਪਟੜੀ 'ਤੇ ਡਿੱਗ ਗਏ। ਪਟੜੀ ਤੋਂ ਉਤਰੇ ਇਹ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ।

ਅਧਿਕਾਰੀ ਨੇ ਦਸਿਆ ਕਿ ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਰੇਲਗੱਡੀ ਨਾਲ ਟਕਰਾ ਗਏ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਫਿਲਹਾਲ ਇਸ ਰੂਟ 'ਤੇ ਸਾਰੀਆਂ ਟਰੇਨਾਂ ਨੂੰ ਰੋਕ ਦਿਤਾ ਗਿਆ ਹੈ। ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮਾਮਲੇ ਦੀ ਜਾਂਚ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿਤੇ ਹਨ ਕਿ ਹਾਦਸਾ ਕਿਵੇਂ ਵਾਪਰਿਆ। ਓਡੀਸ਼ਾ ਦੇ ਸੂਚਨਾ ਅਤੇ ਜਨ ਸੰਪਰਕ ਵਿਭਾਗ ਨੇ ਦਸਿਆ ਕਿ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਕ ਦਿਨ ਦੇ ਸਰਕਾਰੀ ਸੋਗ ਦਾ ਹੁਕਮ ਦਿਤਾ ਹੈ। ਇਸ ਲਈ ਪੂਰੇ ਸੂਬੇ ਵਿਚ 3 ਜੂਨ ਨੂੰ ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ।

ਓਡੀਸ਼ਾ ਟਰੇਨ ਹਾਦਸੇ 'ਤੇ PM ਨਰਿੰਦਰ ਮੋਦੀ ਨੇ ਜਤਾਇਆ ਦੁੱਖ

ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ ਤੋਂ ਬਹੁਤ ਦੁਖੀ ਹਾਂ। ਇਸ ਦੁੱਖ ਦੀ ਘੜੀ 'ਚ ਪੀੜਤ ਪ੍ਰਵਾਰਾਂ ਨਾਲ ਮੇਰੀ ਹਮਦਰਦੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਿਤੀ ਜਾ ਰਹੀ ਹੈ

ਓਡੀਸ਼ਾ ਟਰੇਨ ਹਾਦਸੇ 'ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ

''ਟਰੇਨ ਹਾਦਸੇ ਦੀ ਮੰਦਭਾਗੀ ਖ਼ਬਰ ਸੁਣ ਕੇ ਕਾਫ਼ੀ ਦੁੱਖ ਹੋਇਆ। ਹਾਦਸੇ 'ਚ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਜ਼ਖਮੀ ਹੋਏ ਲੋਕਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕਰਦਾ ਹਾਂ''

Location: India, Odisha, Balasore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement