
Election Commission PC: ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮਾਂ ਨੇ ਤਨਦੇਹੀ ਨਾਲ ਡਿਊਟੀ ਨਿਭਾਈ
Election Commission's important press conference : ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਸਭ ਤੋਂ ਪਹਿਲਾਂ ਭਾਰਤ ਦੇ ਚੋਣ ਕਮਿਸ਼ਨਰ ਨੇ ਲੋਕ ਸਭਾ ਚੋਣਾਂ 2024 ਵਿਚ ਹਿੱਸਾ ਲੈਣ ਵਾਲੇ ਸਾਰੇ ਵੋਟਰਾਂ ਨੂੰ ਖੜ੍ਹੇ ਹੋ ਕੇ ਵਧਾਈ ਦਿੱਤੀ।
ਇਹ ਵੀ ਪੜ੍ਹੋ: Kamal Haasan News: ''ਪਹਿਲਾਂ ਮੈਂ ਤਮਿਲ ਹਾਂ, ਫਿਰ ਭਾਰਤੀ'', ਹੁਣ ਫੁੱਟ ਪਾਓ ਤੇ ਰਾਜ ਕਰੋ ਦੀ ਨੀਤੀ ਨਹੀਂ ਚੱਲੇਗੀ- ਕਮਲ ਹਾਸਨ
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਸੀਂ 642 ਮਿਲੀਅਨ ਵੋਟਰਾਂ ਦਾ ਵਿਸ਼ਵ ਰਿਕਾਰਡ ਬਣਾਇਆ ਹੈ। ਇਹ ਸਾਰੇ ਜੀ-7 ਦੇਸ਼ਾਂ ਦੇ ਵੋਟਰਾਂ ਦਾ 1.5 ਗੁਣਾ ਅਤੇ ਯੂਰਪੀਅਨ ਯੂਨੀਅਨ ਦੇ 27 ਦੇਸ਼ਾਂ ਦੇ 2.5 ਗੁਣਾ ਵੋਟਰ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਚੋਣਾਂ ਦੇਸ਼ ਲਈ ਇਤਿਹਾਸਕ ਚੋਣਾਂ ਸਾਬਿਤ ਹੋਈਆਂ ਹਨ।
ਇਹ ਵੀ ਪੜ੍ਹੋ: Indian Student Missing in America: ਅਮਰੀਕਾ ਵਿਚ ਇਕ ਹੋਰ ਭਾਰਤੀ ਵਿਦਿਆਰਥਣ ਲਾਪਤਾ, ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ
ਉਨ੍ਹਾਂ ਵੋਟਾਂ ਵਿਚ ਆਪਣਾ ਵਧ ਚੜ੍ਹ ਕੇ ਹਿੱਸਾ ਪਾਉਣ ਵਾਲੀਆਂ ਮਹਿਲਾਵਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਚੋਣਾਂ ਵਿਚ ਬਹੁਤ ਜ਼ਿਆਦਾ ਹਿੰਸਕ ਘਟਨਾਵਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਸਨ, ਪਰ ਇਸ ਵਾਰ ਅਜਿਹਾ ਬਹੁਤਾ ਕੁੱਝ ਦੇਖਣ ਨੂੰ ਨਹੀਂ ਮਿਲਿਆ।