
ਸੁਰੱਖਿਆ ਬਲਾਂ ਵੱਲੋਂ ਲੁਕੇ ਹੋਏ ਅੱਤਵਾਦੀਆਂ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ
Pulwama Encounter: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਨਿਹਾਮਾ ਪਿੰਡ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਵੱਲੋਂ ਲੁਕੇ ਹੋਏ ਅੱਤਵਾਦੀਆਂ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ ਅੱਤਵਾਦੀ ਲੁਕੇ ਹੋਏ ਹਨ।
ਇਕ ਪੁਲਸ ਅਧਿਕਾਰੀ ਨੇ ਨਿਊਜ਼ ਏਜੰਸੀ ਭਾਸ਼ਾ ਨੂੰ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਨਿਹਾਮਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰੀ ਮੁਤਾਬਕ ਗੋਲੀਬਾਰੀ ਜਾਰੀ ਹੈ ਅਤੇ ਅਜੇ ਤੱਕ ਕਿਸੇ ਵੀ ਪਾਸੇ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।