ਨਾਬਾਲਗ਼ ਹੋਣ ਦਾ ਦਾਅਵਾ ਕਰਨ ਵਾਲੇ ਮੁਲਜ਼ਮ ਦੀ ਉਮਰ 20 ਸਾਲ ਤੋਂ ਵੱਧ
Published : Jul 3, 2018, 11:27 am IST
Updated : Jul 3, 2018, 11:27 am IST
SHARE ARTICLE
Supreme Court of India
Supreme Court of India

ਕਠੂਆ ਬਲਾਤਕਾਰ ਅਤੇ ਹਤਿਆ ਮਾਮਲੇ ਵਿਚ ਖ਼ੁਦ ਦੇ ਨਾਬਾਲਗ਼ ਹੋਣ ਦਾ ਦਾਅਵਾ ਕਰਨ ਵਾਲੇ ਮੁਲਜ਼ਮ ਦੀ ਉਮਰ ਮੈਡੀਕਲ ਰੀਪੋਰਟ ਵਿਚ 20 ਸਾਲ ਤੋਂ ਵੱਧ ਦੱਸੀ......

ਪਠਾਨਕੋਟ/ਨਵੀਂ ਦਿੱਲੀ : ਕਠੂਆ ਬਲਾਤਕਾਰ ਅਤੇ ਹਤਿਆ ਮਾਮਲੇ ਵਿਚ ਖ਼ੁਦ ਦੇ ਨਾਬਾਲਗ਼ ਹੋਣ ਦਾ ਦਾਅਵਾ ਕਰਨ ਵਾਲੇ ਮੁਲਜ਼ਮ ਦੀ ਉਮਰ ਮੈਡੀਕਲ ਰੀਪੋਰਟ ਵਿਚ 20 ਸਾਲ ਤੋਂ ਵੱਧ ਦੱਸੀ ਗਈ ਹੈ। ਵਿਸ਼ੇਸ਼ ਸਰਕਾਰੀ ਵਕੀਲ ਜੇ ਕੇ ਚੋਪੜਾ ਨੇ ਦਸਿਆ ਕਿ ਜੰਮੂ ਕਸ਼ਮੀਰ ਪੁਲਿਸ ਦੀ ਅਪਰਾਧ ਸ਼ਾਖ਼ਾ ਨੇ ਇਹ ਮੈਡੀਕਲ ਰੀਪੋਰਟ ਇਥੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਸੌਂਪੀ। ਉਨ੍ਹਾਂ ਦਸਿਆ ਕਿ ਰੀਪੋਰਟ ਸੌਂਪ ਦਿਤੀ ਗਈ ਹੈ ਅਤੇ ਇਸ ਬਾਰੇ ਆਖ਼ਰੀ ਦਲੀਲ ਕਲ ਪੂਰੀ ਹੋਣ ਦੀ ਉਮੀਦ ਹੈ।

ਉਧਰ, ਸੁਪਰੀਮ ਕੋਰਟ ਨੇ ਕਠੂਆ ਵਿਚ ਨਾਬਾਲਗ਼ ਨਾਲ ਸਮੂਹਕ ਬਲਾਤਕਾਰ ਅਤੇ ਹਤਿਆ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੁਆਰਾ ਤੰਗ ਕਰਨ ਦਾ ਦੋਸ਼ ਲਾਉਣ ਵਾਲੇ ਤਿੰਨ ਗਵਾਹਾਂ ਨੂੰ ਅਪਣੀ ਸ਼ਿਕਾਇਤ ਜੰਮੂ ਕਸ਼ਮੀਰ ਹਾਈ ਕੋਰਟ ਵਿਚ ਕਰਨ ਦੀ ਛੋਟ ਦਿਤੀ ਹੈ। ਮੁੱਖ ਜੱਜ ਦੀਪਕ ਮਿਸ਼ਰਾ, ਜੱਜ ਏ ਐਮ ਖ਼ਾਲਵਿਲਕਰ ਅਤੇ ਜੱਜ ਧਨੰਜੇ ਵਾਈ ਚੰਦਰਚੂੜ ਦੇ ਬੈਂਚ ਨੇ ਜੰਮੂ ਕਸ਼ਮੀਰ ਸਰਕਾਰ ਦੇ ਇਸ ਕਥਨ ਵਲ ਧਿਆਨ ਦਿਤਾ ਕਿ ਤਿੰਨਾਂ ਗਵਾਹਾਂ ਕੋਲੋਂ ਦੁਬਾਰਾ ਪੁੱਛ-ਪੜਤਾਲ ਕੀਤੀ ਜਾ ਚੁਕੀ ਹੈ ਅਤੇ ਉਨ੍ਹਾਂ ਨੂੰ ਗਵਾਹ ਦੇ ਰੂਪ ਵਿਚ ਹੀ ਮੰਨਿਆ ਗਿਆ ਹੈ।

ਪੁਲਿਸ ਨੇ ਕਦੇ ਵੀ ਊਨ੍ਹਾਂ ਨੂੰ ਮੁਲਜ਼ਮ ਵਜੋਂ ਸ਼ਾਮਲ ਕਰਨ ਬਾਰੇ ਨਹੀਂ ਸੋਚਿਆ। ਇਹ ਤਿੰਨ ਗਵਾਹ ਸਾਹਿਲ ਸ਼ਰਮਾ, ਸਚਿਨ ਸ਼ਰਮਾ ਅਤੇ ਨੀਰਜ ਸ਼ਰਮਾ ਇਸ ਮਾਮਲੇ ਦੇ ਮੁੱਖ ਮੁਲਜ਼ਮ ਦੇ ਕਾਲਜ ਦੇ ਜਮਾਤੀ ਹਨ ਅਤੇ ਉਨ੍ਹਾਂ ਦਾ ਦੋਸ਼ ਸੀ ਕਿ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਇਸ ਮਾਮਲੇ ਦੀ ਆਜ਼ਾਦਾਨਾ ਜਾਂਚ ਕਰਾਉਣ ਦੀ ਵੀ ਬੇਨਤੀ ਕੀਤੀ ਸੀ। 

ਕਠੂਆ ਵਿਚ ਅੱਠ ਸਾਲਾ ਬੱਚੀ ਨਾਲ ਬਲਾਤਕਾਰ ਕਰਨ ਮਗਰੋਂ ਉਸ ਨੂੰ ਮਾਰ ਦਿਤਾ ਗਿਆ ਸੀ। ਬੱਚੀ ਦਸ ਜਨਵਰੀ ਤੋਂ ਲਾਪਤਾ ਹੋ ਗਈ ਸੀ ਅਤੇ ਕਰੀਬ ਇਕ ਹਫ਼ਤੇ ਮਗਰੋਂ ਉਸ ਦੀ ਲਾਸ਼ ਮਿਲੀ ਸੀ। ਅਦਾਲਤ ਨੇ ਸਪੱਸ਼ਟ ਕਿਹਾ ਕਿ ਹਾਈ ਕੋਰਟ ਜਾਣ ਦੀ ਆਗਿਆ ਦੇਣ ਦਾ ਮਤਲਬ ਜਾਂਚ ਬਾਰੇ ਕਿਸੇ ਤਰ੍ਹਾਂ ਦਾ ਸ਼ੱਕ ਪ੍ਰਗਟ ਕਰਨ ਵਜੋਂ ਨਾ ਕਢਿਆ ਜਾਵੇ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement