ਸਿੱਖ ਲੀਡਰਸ਼ਿਪ 'ਤੇ ਹੋਏ ਹਮਲੇ ਨੇ ਸਿੱਖਾਂ ਨੂੰ ਦੁਖੀ ਕੀਤੈ: ਰਮਨਦੀਪ ਸਿੰਘ
Published : Jul 3, 2018, 3:51 pm IST
Updated : Jul 3, 2018, 3:51 pm IST
SHARE ARTICLE
Ramandeep Singh
Ramandeep Singh

ਅਫ਼ਗਾਨਿਸਤਾਨ ਵਿਖੇ ਸਿੱਖ ਆਗੂਆਂ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਯੂਥ ਵਿੰਗ ਪ੍ਰਧਾਨ ਸ.ਰਮਨਦੀਪ ਸਿੰਘ ਫ਼ਤਿਹ ਨਗਰ.......

ਨਵੀਂ ਦਿੱਲੀ : ਅਫ਼ਗਾਨਿਸਤਾਨ ਵਿਖੇ ਸਿੱਖ ਆਗੂਆਂ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਯੂਥ ਵਿੰਗ ਪ੍ਰਧਾਨ ਸ.ਰਮਨਦੀਪ ਸਿੰਘ ਫ਼ਤਿਹ ਨਗਰ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਅਫ਼ਗਾਨਿਸਤਾਨ ਵਿਖੇ ਰਹਿ ਰਹੇ ਸਿੱਖਾਂ ਤੇ ਹਿੰਦੂਆਂ ਨੂੰ ਪਹਿਲ ਦੇ ਆਧਾਰ 'ਤੇ ਭਾਰਤ ਲਿਆ ਕੇ, ਇਥੇ ਵਸਾਏ ਤੇ ਭਾਰਤੀ ਨਾਗਰਿਕਤਾ ਦੇਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ  ਅਫ਼ਗਾਨੀ ਸਰਕਾਰ ਨਾਲ ਗੱਲਬਾਤ ਕਰ ਕੇ, ਸਿੱਖਾਂ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਏ।

ਉਨ੍ਹਾਂ ਕਿਹਾ ਕਿ ਅਫ਼ਗਾਨੀ ਸਿੱਖ ਆਗੂਆਂ ਦਾ ਵਿਛੋੜਾ ਦੁਨੀਆ ਦੇ ਸਿੱਖਾਂ ਲਈ ਡੂੰਘਾ ਸਦਮਾ ਹੈ। ਇਸ ਹਮਲੇ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਘੱਟ ਹੈ। ਇਹ ਇਕ ਡੂੰਘੀ ਸਾਜ਼ਸ਼ ਹੈ ਕਿ ਸਮੁੱਚੀ ਸਿੱਖ ਲੀਡਰਸ਼ਿਪ ਨੂੰ ਇਕ ਥਾਂ ਸੱਦ ਕੇ, ਮਨੁੱਖੀ ਬੰਬ ਨਾਲ ਉਡਵਾ ਦਿਤਾ ਗਿਆ ਹੈ ਜਿਸ ਦੀ ਡੂੰਘੀ ਪੜਤਾਲ ਕਰਵਾਉਣ ਬਾਰੇ ਵੀ ਭਾਰਤ ਸਰਕਾਰ ਨੂੰ ਕਦਮ ਪੁੱਟਣਾ ਚਾਹੀਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement