
ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਸਮੇਤ ਵੱਡੀ ਗਿਣਤੀ.....
ਨਵੀਂ ਦਿੱਲੀ : ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਸਮੇਤ ਵੱਡੀ ਗਿਣਤੀ ਰਾਜਨੀਤਕ ਆਗੂਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਮੋਹਤਬਰ ਸ਼ਖ਼ਸੀਅਤਾਂ ਵਲੋਂ ਅੱਜ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਅੰਤਮ ਅਰਦਾਸ ਵਿਚ ਸ਼ਾਮਲ ਹੋ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਧਰਮਸੋਤ ਨੇ ਕਿਹਾ ਕਿ ਸੁਰਿੰਦਰ ਸਿੰਗਲਾ ਨੇ ਅਪਣਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਤ ਕੀਤਾ ਜਿਸ ਸਦਕਾ ਸੂਬੇ ਦੇ ਆਮ ਲੋਕਾਂ ਵਿਚ ਉਨ੍ਹਾਂ ਦਾ ਬਹੁਤ ਮਜ਼ਬੂਤ ਆਧਾਰ ਰਿਹਾ।
ਪੰਜਾਬ ਸਰਕਾਰ ਦੀ ਤਰਫ਼ੋਂ ਪੰਜਾਬ ਕੈਬਨਿਟ ਦੇ ਤਿੰਨਾਂ ਮੰਤਰੀਆਂ ਵਲੋਂ ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਗਿਆ ਸ਼ੋਕ ਸੁਨੇਹਾ ਸੁਰਿੰਦਰ ਸਿੰਗਲਾ ਦੇ ਪਰਵਾਰਕ ਮੈਂਬਰਾਂ ਨੂੰ ਸਂੌਪਿਆ ਗਿਆ। ਇਸ ਮੌਕੇ ਜਿਨ੍ਹਾਂ ਹੋਰ ਮੋਹਤਬਰ ਸ਼ਖ਼ਸੀਅਤਾਂ ਵਲੋਂ ਵੀ ਸੁਰਿੰਦਰ ਸਿੰਗਲਾ ਪ੍ਰਤੀ ਅਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਗਿਆ ਉਨ੍ਹਾਂ ਵਿਚ ਪੁਡੂਚੇਰੀ ਦੇ ਸਾਬਕਾ ਰਾਜਪਾਲ ਸ੍ਰੀ ਵਰਿੰਦਰ ਕਟਾਰੀਆ, ਕੇਂਦਰੀ ਮੰਤਰੀ ਵਿਜੇ ਗੋਇਲ, ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਸ਼ਾਮਲ ਸਨ। ਸੁਰਿੰਦਰ ਸਿੰਗਲਾ ਦੀ ਆਤਮਕ ਸ਼ਾਂਤੀ ਲਈ ਅੰਤਮ ਅਰਦਾਸ ਦੀ ਇਸ ਰਸਮ ਵਿਚ ਸੀਨੀਅਰ ਕਾਂਗਰਸੀ ਆਗੂ ਸ੍ਰੀ ਜਯੋਤੀਰਾਦਿੱਤਿਆ ਸਿੰਧੀਆ, ਮੈਂਬਰ ਪਾਰਲੀਮੈਂਟ ਸਮਸ਼ੇਰ ਸਿੰਘ ਦੂਲੋਂ, ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਬਰਾੜ,
ਸਾਬਕਾ ਰਾਜ ਸਭਾ ਮੈਂਬਰ ਐਚ.ਕੇ.ਦੂਆ, ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ, ਕਾਂਗਰਸੀ ਆਗੂ ਐਚ.ਐਸ.ਹੰਸਪਾਲ, ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ, ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਐਡੀਸ਼ਨਲ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀ ਰਾਹੁਲ ਭੰਡਾਰੀ, ਉਦਯੋਗਪਤੀ ਅਮਰਜੀਤ ਗੋਇਲ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਸ਼ਾਮਲ ਸਨ।