
ਖੜ੍ਹਾ ਹੋਇਆ ਵੱਡਾ ਵਿਵਾਦ
ਨਵੀਂ ਦਿੱਲੀ: ਸ਼ਰਾਬ ਦੀਆਂ ਬੋਤਲਾਂ 'ਤੇ ਮਹਾਤਮਾ ਗਾਂਧੀ ਦੀ ਤਸਵੀਰ ਲਗਾ ਕੇ ਵਿਵਾਦ ਵਿਚ ਆਈ ਇਕ ਇਜਰਾਈਲ ਕੰਪਨੀ ਨੇ ਭਾਰਤ ਸਰਕਾਰ ਅਤੇ ਉਸ ਦੇ ਨਾਗਰਿਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਉਹਨਾਂ ਤੋਂ ਮੁਆਫ਼ੀ ਮੰਗੀ ਹੈ। ਇਜਰਾਈਲ ਕੰਪਨੀ ਦੀ ਸ਼ਰਾਬ ਦੀਆਂ ਬੋਤਲਾਂ 'ਤੇ ਰਾਸ਼ਟਰਪਤੀ ਮਹਾਤਮਾ ਗਾਂਧੀ ਦੀਆਂ ਤਸਵੀਰਾਂ ਲਗਾਏ ਜਾਣ 'ਤੇ ਨਵੀਂ ਦਿੱਲੀ ਵਿਚ ਰਾਜ ਸਭਾ ਮੈਂਬਰਾਂ ਨੇ ਮੰਗਲਵਾਰ ਨੂੰ ਚਿੰਤਾ ਪ੍ਰਗਟ ਕੀਤੀ ਸੀ।
Mahatma Gandhi
ਇਸ 'ਤੇ ਉਚ ਸਦਨ ਦੇ ਸਪੀਕਰ ਐਮ ਵੈਂਕਿਆ ਨਾਇਡੂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ। ਮਾਕਾ ਬ੍ਰੇਵਰੀ ਕੰਪਨੀ ਦੇ ਬ੍ਰਾਂਡ ਮੈਨੇਜਰ ਗਿਲਾਡ ਡ੍ਰੋਰ ਨੇ ਇਕ ਬਿਆਨ ਵਿਚ ਕਿਹਾ ਕਿ ਮਾਕਾ ਬਿਅਰ ਭਾਰਤ ਸਰਕਾਰ ਅਤੇ ਉਸ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਉਹਨਾਂ ਤੋਂ ਮੁਆਫ਼ੀ ਮੰਗਦੀ ਹੈ।
ਉਹਨਾਂ ਨੇ ਕਿਹਾ ਕਿ ਉਹ ਮਹਾਤਮਾ ਗਾਂਧੀ ਦਾ ਬਹੁਤ ਆਦਰ ਕਰਦੇ ਹਨ ਅਤੇ ਅਪਣੀਆਂ ਬੋਤਲਾਂ ਤੋਂ ਉਹਨਾਂ ਦੀ ਤਸਵੀਰ ਲਗਾਉਣ 'ਤੇ ਅਫ਼ਸੋਸ ਪ੍ਰਕਟ ਕਰਦੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਇਜਰਾਈਲ ਵਿਚ ਭਾਰਤੀ ਦੂਤਾਵਾਸ ਇਸ ਮੁੱਦੇ ਨੂੰ ਉਠਾਏ ਜਾਣ ਤੋਂ ਬਾਅਦ ਕੰਪਨੀ ਨੇ ਬੋਤਲਾਂ ਦਾ ਉਤਪਾਦਨ ਅਤੇ ਵਿਕਰੀ ਬੰਦ ਕਰ ਦਿੱਤੀ ਹੈ। ਉਹਨਾਂ ਅੱਗੇ ਕਿਹਾ ਕਿ ਹੁਣ ਬਾਜ਼ਾਰ ਤੋਂ ਉਹਨਾਂ ਉਤਪਾਦਾਂ ਨੂੰ ਵਾਪਸ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡ੍ਰੋਰ ਨੇ ਭਾਰਤੀ ਦੂਤਾਵਾਸਾਂ ਨੂੰ ਵਾਅਦਾ ਕੀਤਾ ਕਿ ਉਹ ਭਵਿੱਖ ਵਿਚ ਇਸ ਤਰ੍ਹਾਂ ਦੀ ਗ਼ਲਤੀ ਨਾ ਕਰਨ। ਸ਼ਰਾਬ ਦੀਆਂ ਇਹ ਵਿਵਾਦਿਤ ਬੋਤਲਾਂ ਇਜਰਾਇਲ ਦੇ 71ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਲਈ ਤਿਆਰ ਕੀਤੀਆਂ ਗਈਆਂ ਸਨ।