ਕੋਰੋਨਾ ਪੀੜਤਾਂ ਦੀ ਗਿਣਤੀ ਛੇ ਲੱਖ ਦੇ ਪਾਰ, ਇਕ ਦਿਨ 'ਚ 434 ਮੌਤਾਂ
Published : Jul 3, 2020, 9:08 am IST
Updated : Jul 3, 2020, 9:08 am IST
SHARE ARTICLE
corona virus
corona virus

ਮ੍ਰਿਤਕਾਂ ਦੀ ਗਿਣਤੀ 17834 'ਤੇ ਪਹੁੰਚੀ

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 19148 ਨਵੇਂ ਮਾਮਲੇ ਆਉਣ ਮਗਰੋਂ ਪੀੜਤਾਂ ਦੀ ਗਿਣਤੀ ਛੇ ਲੱਖ ਦੇ ਪਾਰ ਚਲੀ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 17834 'ਤੇ ਪਹੁੰਚ ਗਈ ਹੈ। ਮਹਿਜ਼ ਪੰਜ ਦਿਨ ਪਹਿਲਾਂ ਹੀ ਪੀੜਤਾਂ ਦੀ ਗਿਣਤੀ ਪੰਜ ਲੱਖ ਦੇ ਪਾਰ ਹੋਈ ਸੀ। ਦੇਸ਼ ਵਿਚ ਕੋਰੋਨਾ ਵਾਇਰਸ ਲਾਗ ਦੇ ਮਾਮਲੇ ਇਕ ਲੱਖ ਪਹੁੰਚਣ ਵਿਚ 110 ਦਿਨ ਲੱਗੇ ਸਨ ਜਦਕਿ ਮਹਿਜ਼ 44 ਦਿਨਾਂ ਵਿਚ ਮਾਮਲੇ ਛੇ ਲੱਖ ਦੇ ਪਾਰ ਚਲੇ ਗਏ।

File PhotoFile Photo

ਮੰਤਰਾਲੇ ਨੇ ਸਵੇਰੇ ਅੱਠ ਵਜੇ ਤਕ ਅੰਕੜੇ ਜਾਰੀ ਕੀਤੇ ਜਿਸ ਮੁਤਾਬਕ ਪਿਛਲੇ 24 ਘੰਟਿਆਂ ਦੇ ਮਾਮਲੇ ਵੱਧ ਕੇ 604641 ਹੋ ਗਏ ਹਨ ਜਦਕਿ 434 ਲੋਕਾਂ ਦੀ ਮੌਤ ਹੋ ਗਈ। ਇਸ ਰੋਗ ਤੋਂ ਉਭਰਨ ਵਾਲੇ ਲੋਕਾਂ ਦੀ ਗਿਣਤੀ 359859 ਹੋ ਗਈ ਹੈ ਜਦਕਿ ਇਕ ਮਰੀਜ਼ ਦੇਸ਼ ਛੱਡ ਕੇ ਚਲਾ ਗਿਆ ਹੈ। ਦੇਸ਼ ਵਿਚ ਹੁਣ ਵੀ 226947 ਲੋਕਾਂ ਦਾ ਕੋਰੋਨਾ ਵਾਇਰਸ ਲਾਗ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦਸਿਆ ਕਿ 59.52 ਫ਼ੀ ਸਦੀ ਮਰੀਜ਼ ਸਿਹਤਯਾਬ ਹੋਏ ਹਨ। ਇਹ ਲਗਾਤਾਰ ਛੇਵਾਂ ਦਿਨ ਹੈ ਜਦ ਕੋਰੋਨਾ ਵਾਇਰਸ ਦੇ 18000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਕ ਜੂਨ ਤੋਂ ਲੈ ਕੇ ਹੁਣ ਤਕ ਕੋਵਿਡ-19 ਦੇ ਮਾਮਲੇ 414106 ਤਕ ਵਧੇ ਹਨ।      (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement