
- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ..........
ਜਲੰਧਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਵਧਾਵਾ ਸਿੰਘ ਸਮੇਤ 9 ਲੋਕਾਂ ਨੂੰ ਜਲੰਧਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਵਧਾਵਾ ਸਿੰਘ ਸਮੇਤ 9 ਲੋਕਾਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ।
Gurpatwant Singh Pannu
ਉਸ ਨੂੰ ਅੱਤਵਾਦੀ ਘੋਸ਼ਿਤ ਕੀਤੇ ਜਾਣ ਤੋਂ ਇਕ ਦਿਨ ਬਾਅਦ, ਗੁਰਪਤਵੰਤ ਸਿੰਘ ਪੰਨੂੰ ਨੇ ਇਕ ਆਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ਨੂੰ ਇਹ ਕਹਿ ਕੇ ਧਮਕੀ ਦਿੱਤੀ ਕਿ ਖਾਲਿਸਤਾਨ ਦਾ ਝੰਡਾ ਲਾਲ ਕਿਲ੍ਹੇ 'ਤੇ 15 ਅਗਸਤ ਨੂੰ ਲਹਿਰਾਇਆ ਜਾਵੇਗਾ।
Khalistan
ਪੰਨੂ ਨੇ ਆਪਣੀ ਆਡੀਓ ਵਿਚ ਧਮਕੀ ਦਿੰਦਿਆਂ ਕਿਹਾ ਕਿ ਮੈਂ ਸਿੱਖ ਫਾਰ ਜਸਟਿਸ ਨਿਊਯਾਰਕ ਤੋਂ ਗੁਰਪਤਵੰਤ ਸਿੰਘ ਪੰਨੂੰ ਹਾਂ ਅਤੇ ਮੈਨੂੰ ਅਤੇ ਹੋਰ ਖਾਲਿਸਤਾਨੀ ਸਮਰਥਕਾਂ ਅਤੇ ਪ੍ਰਚਾਰਕਾਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ।
Gurpatwant Singh Pannu
ਅਸੀਂ ਅੱਤਵਾਦੀ ਨਹੀਂ ਹਾਂ ਅਤੇ ਨਾ ਹੀ ਬੰਬ ਸੁੱਟ ਰਹੇ ਹਾਂ। ਮੋਦੀ ਸਰਕਾਰ ਰਿਫਰੈਂਡਮ ਦੇ ਨਾਂ ਹੇਠ ਘਬਰਾ ਰਹੀ ਹੈ ਅਤੇ ਸਾਨੂੰ ਅੱਤਵਾਦੀ ਕਰਾਰ ਦੇ ਰਹੀ ਹੈ। ਅਸੀਂ ਪੰਜਾਬ ਵਿਚ 4 ਜੁਲਾਈ ਤੋਂ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਕਰ ਰਹੇ ਹਾਂ ਅਤੇ ਇਹ ਰਜਿਸਟਰੀ ਪੰਜਾਬ ਅਤੇ ਦਿੱਲੀ ਸਮੇਤ ਪੂਰੇ ਦੇਸ਼ ਵਿਚ ਕੀਤੀ ਜਾ ਰਹੀ ਹੈ।
ਪੰਨੂੰ ਨੇ ਧਮਕੀ ਦਿੱਤੀ ਕਿ ਪਹਿਲਾਂ ਅਸੀਂ ਦਿੱਲੀ ਤੇ ਕਬਜ਼ਾ ਨਹੀਂ ਕਰਨਾ ਚਾਹੁੰਦੇ ਸੀ ਪਰ ਹੁਣ ਸਰਕਾਰ ਨੂੰ ਦੋ ਤਰੀਕਾਂ 4 ਜੁਲਾਈ ਅਤੇ 15 ਅਗਸਤ ਨੂੰ ਯਾਦ ਰੱਖਣ। ਰਿਫ੍ਰੈਂਡਮ -2020 ਲਈ ਵੋਟਰ ਰਜਿਸਟ੍ਰੇਸ਼ਨ 4 ਜੁਲਾਈ ਨੂੰ ਸ਼ੁਰੂ ਕੀਤੀ ਜਾਵੇਗੀ ਤੇ ਖਾਲਿਸਤਾਨ ਦਾ ਝੰਡਾ 15 ਅਗਸਤ ਨੂੰ ਦਿੱਲੀ ਦੇ ਲਾਲ ਕਿਲ੍ਹੇ 'ਤੇ ਲਹਿਰਾਇਆ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ