ਦੇਸ਼ 'ਚ ਪਿਛਲੇ 24 ਘੰਟੇ 'ਚ 21 ਹਜ਼ਾਰ ਨਵੇਂ ਕਰੋਨਾ ਕੇਸ ਦਰਜ਼, 379 ਮੌਤਾਂ
Published : Jul 3, 2020, 11:06 am IST
Updated : Jul 3, 2020, 11:06 am IST
SHARE ARTICLE
Covid19
Covid19

ਦੇਸ਼ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਕੇਸਾਂ ਵਿਚ ਇਜਾਫਾ ਹੋ ਰਿਹਾ ਹੈ। ਇਸੇ ਤਹਿਤ ਪਿਛੇ 24 ਘੰਟੇ ਵਿਚ ਦੇਸ਼ ਵਿਚ 21 ਹਜ਼ਾਰ ਨਵੇਂ ਕਰੋਨਾ ਕੇਸ ਦਰਜ਼ ਹੋਏ ਹਨ।

ਨਵੀਂ ਦਿੱਲੀ : ਦੇਸ਼ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਕੇਸਾਂ ਵਿਚ ਇਜਾਫਾ ਹੋ ਰਿਹਾ ਹੈ। ਇਸੇ ਤਹਿਤ ਪਿਛੇ 24 ਘੰਟੇ ਵਿਚ ਦੇਸ਼ ਵਿਚ 21 ਹਜ਼ਾਰ ਨਵੇਂ ਕਰੋਨਾ ਕੇਸ ਦਰਜ਼ ਹੋਏ ਹਨ। ਉਧਰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤੱਕ 6 ਲੱਖ 25 ਹਜ਼ਾਰ 544, ਮਾਮਲੇ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿਚੋਂ 18 ਹਜ਼ਾਰ 213 ਲੋਕਾਂ ਦੀ ਮੌਤ ਹੋ ਗਈ ਹੈ।

covid 19 new symptoms covid 19 

ਹੁਣ ਤੱਕ 3 ਲੱਖ 80 ਹਜ਼ਾਰ ਕਰੋਨਾ ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਉਧਰ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟੇ ਵਿਚ 20 ਹਜ਼ਾਰ 903 ਮਾਮਲੇ ਦਰਜ਼ ਹੋ ਚੁੱਕੇ ਹਨ ਅਤੇ 379 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 92 ਲੱਖ 97 ਹਜ਼ਾਰ 749 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

Covid19Covid19

ਇਸੇ ਨਾਲ ਹੀ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਦਾ ਹੈ ਜਿੱਥੇ ਹੁਣ ਤੱਕ 1 ਲੱਖ 86 ਹਜ਼ਾਰ ਤੋਂ ਜ਼ਿਆਦਾ ਕਰੋਨਾ ਕੇਸ ਦਰਜ਼ ਹੋ ਚੁੱਕੇ ਹਨ ਅਤੇ ਜਿਨ੍ਹਾਂ ਵਿਚੋਂ 8178 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਹੀ ਦੁਨੀਆਂ ਵਿਚ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਵੈਕਸੀਨ ਦੀ ਖੋਜ ਕਰ ਰਹੇ ਹਨ,  ਪਰ ਹਾਲੇ ਤੱਕ ਕਿਸੇ ਨੂੰ ਵੀ ਇਸ ਵਿਚ ਸਫਲਤਾ ਨਹੀਂ ਮਿਲੀ ।

Covid19Covid19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement