
ਸਾਬਕਾ ਮੀਡੀਆ ਇੰਚਾਰਜ ਵਿਜੇ ਨਾਇਰ, ਹੈਦਰਾਬਾਦ ਦੇ ਉੱਦਮੀ ਅਭਿਸ਼ੇਕ ਬੋਇਨਾਪੱਲੀ ਅਤੇ ਬਿਨੈ ਬਾਬੂ ਦੀਆਂ ਜ਼ਮਾਨਤ ਅਰਜ਼ੀਆਂ ਵੀ ਰੱਦ ਕਰ ਦਿਤੀਆਂ ਗਈਆਂ ਹਨ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ।
ਇਸੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸਾਬਕਾ ਮੀਡੀਆ ਇੰਚਾਰਜ ਵਿਜੇ ਨਾਇਰ, ਹੈਦਰਾਬਾਦ ਦੇ ਉੱਦਮੀ ਅਭਿਸ਼ੇਕ ਬੋਇਨਾਪੱਲੀ ਅਤੇ ਬਿਨੈ ਬਾਬੂ ਦੀਆਂ ਜ਼ਮਾਨਤ ਅਰਜ਼ੀਆਂ ਵੀ ਰੱਦ ਕਰ ਦਿਤੀਆਂ ਗਈਆਂ ਹਨ।