
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਸੀਬੀਆਈ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਹਾਈਕੋਰਟ 'ਚ ਦਿੱਤੀ ਸੀ ਚੁਣੌਤੀ
Arvind Kejriwal :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਸੀਬੀਆਈ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ।
ਇਸ ਮਾਮਲੇ 'ਚ ਮੰਗਲਵਾਰ ਨੂੰ ਕੇਜਰੀਵਾਲ ਦੀ ਤਰਫੋਂ ਅਦਾਲਤ 'ਚ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਇਸ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਕੋਈ ਜ਼ਰੂਰਤ ਨਹੀਂ ਸੀ।
ਇਸ ਮਾਮਲੇ ਵਿੱਚ ਅਗਸਤ 2022 ਵਿੱਚ ਕੇਸ ਦਰਜ ਕੀਤਾ ਗਿਆ ਸੀ, ਜਦੋਂ ਕਿ ਪਿਛਲੇ ਸਾਲ ਹੀ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਸਿੰਘਵੀ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਮੈਮੋ 'ਤੇ ਵੀ ਸਵਾਲ ਉਠਾਏ ।
ਹਾਈ ਕੋਰਟ ਨੇ ਕਿਹਾ ਕਿ ਉਹ ਸੀਬੀਆਈ ਹਿਰਾਸਤ ਤੋਂ ਜ਼ਮਾਨਤ ਦੀ ਮੰਗ ਕਰਨ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ।