
Delhi Excise Policy Case ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਹੋਈ ਸੁਣਵਾਈ
Judicial custody of Arvind Kejriwal extended till July 12 Delhi Excise Policy Case News in punjabi : ਇਸ ਵੇਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਸ਼ਰਾਬ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਜੇਲ ਤੋਂ ਬਾਹਰ ਆਉਣਾ ਮੁਸ਼ਕਲ ਜਾਪਦਾ ਹੈ।
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 12 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੈਡੀਕਲ ਬੋਰਡ ਵੱਲੋਂ ਕੀਤੀ ਸਲਾਹ-ਮਸ਼ਵਰੇ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪਤਨੀ ਦੀ ਹਾਜ਼ਰੀ ਦੀ ਮੰਗ ਕਰਨ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਵੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 6 ਜੁਲਾਈ ਨੂੰ ਆਪਣਾ ਫੈਸਲਾ ਸੁਣਾਏਗੀ।