ਪੰਜਾਬ ਦੇ ਮਰਹੂਮ ਅਗਨੀਵੀਰ ਅਜੈ ਸਿੰਘ ਦੇ ਪਿਤਾ ਦਾ ਇਕ ਵੀਡੀਉ ਵੀ ਜਾਰੀ ਕੀਤਾ
ਨਵੀਂ ਦਿੱਲੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁਧਵਾਰ ਨੂੰ ਦੋਸ਼ ਲਾਇਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ’ਚ ਅਗਨੀਵੀਰ ਦੀ ਮੌਤ ਦੀ ਸੂਰਤ ’ਚ ਉਸ ਦੇ ਪਰਵਾਰ ਨੂੰ ਵਿੱਤੀ ਸਹਾਇਤਾ ਦੇਣ ਬਾਰੇ ਝੂਠ ਬੋਲਿਆ। ਉਨ੍ਹਾਂ ਕਿਹਾ ਕਿ ਸਿੰਘ ਨੂੰ ਸੰਸਦ, ਦੇਸ਼ ਅਤੇ ਫੌਜ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਰਾਹੁਲ ਗਾਂਧੀ ਨੇ ਪੰਜਾਬ ਦੇ ਮਰਹੂਮ ਅਗਨੀਵੀਰ ਅਜੈ ਸਿੰਘ ਦੇ ਪਿਤਾ ਦਾ ਇਕ ਵੀਡੀਉ ਵੀ ਜਾਰੀ ਕੀਤਾ, ਜਿਸ ’ਚ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਰਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਹੀਂ ਮਿਲੀ, ਜਦਕਿ ਸਰਕਾਰ ਨੇ ਸੰਸਦ ’ਚ ਕਿਹਾ ਹੈ ਕਿ ਅਪਣੀ ਜਾਨ ਗੁਆਉਣ ਵਾਲੇ ਅਗਨੀਵੀਰ ਦੇ ਪਰਵਾਰ ਨੂੰ ਇਕ ਕਰੋੜ ਰੁਪਏ ਦਿਤੇ ਜਾਣਗੇ।
ਉਨ੍ਹਾਂ ਕਿਹਾ ਕਿ ਸੰਸਦ ’ਚ ਅਪਣੇ ਭਾਸ਼ਣ ’ਚ ਮੈਂ ਕਿਹਾ ਸੀ ਕਿ ਸੱਚ ਦੀ ਰੱਖਿਆ ਹਰ ਧਰਮ ਦਾ ਆਧਾਰ ਹੈ। ਪਰ ਇਸ ਦੇ ਜਵਾਬ ’ਚ ਰੱਖਿਆ ਮੰਤਰੀ ਸਿੰਘ ਨੇ ਸ਼ਹੀਦ ਅਗਨੀਵੀਰ ਦੇ ਪਰਵਾਰ ਨੂੰ ਵਿੱਤੀ ਸਹਾਇਤਾ ਦੇਣ ਬਾਰੇ ਸੰਸਦ ’ਚ ਝੂਠ ਬੋਲਿਆ। ’’ ਉਨ੍ਹਾਂ ਕਿਹਾ ਕਿ ਅਪਣੇ ਝੂਠ ’ਤੇ ਸ਼ਹੀਦ ਅਗਨੀਵੀਰ ਅਜੇ ਸਿੰਘ ਦੇ ਪਿਤਾ ਨੇ ਖੁਦ ਸੱਚ ਬੋਲਿਆ ਹੈ।
सत्य की रक्षा हर धर्म का आधार है!
— Rahul Gandhi (@RahulGandhi) July 3, 2024
लेकिन रक्षा मंत्री राजनाथ सिंह ने शहीद अग्निवीर के परिवार को सहायता मिलने के बारे में संसद में झूठ बोला।
उनके झूठ पर शहीद अग्निवीर अजय सिंह के पिता जी ने खुद सच्चाई बताई है।
रक्षा मंत्री को संसद, देश, सेना और शहीद अग्निवीर अजय सिंह जी के… pic.twitter.com/H2odxpfyOO
ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਨੂੰ ਸੰਸਦ, ਦੇਸ਼, ਫੌਜ ਅਤੇ ਸ਼ਹੀਦ ਅਗਨੀਵੀਰ ਅਜੇ ਸਿੰਘ ਜੀ ਦੇ ਪਰਵਾਰ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ’’ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਲੋਕ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਚਰਚਾ ’ਚ ਹਿੱਸਾ ਲੈਂਦੇ ਹੋਏ ਅਗਨੀਵੀਰ ਯੋਜਨਾ ’ਤੇ ਸਵਾਲ ਚੁਕੇ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਮੋਦੀ ਸਰਕਾਰ ਨੇ ਅਗਨੀਵੀਰਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿਤਾ ਅਤੇ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿਤਾ ਗਿਆ।
ਸਿੰਘ ਨੇ ਰਾਹੁਲ ਗਾਂਧੀ ’ਤੇ ਸਦਨ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਸੀ ਅਤੇ ਕਿਹਾ ਸੀ ਕਿ ਸਾਡੀਆਂ ਸਰਹੱਦਾਂ ਦੀ ਰੱਖਿਆ ਕਰਦੇ ਹੋਏ ਜਾਂ ਜੰਗ ਦੌਰਾਨ ਅਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਗਨੀਵੀਰਾਂ ਦੇ ਪਰਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿਤੀ ਜਾਂਦੀ ਹੈ। ’’
ਫ਼ੌਜ ਨੇ ਰਾਹੁਲ ਦੇ ਦਾਅਵੇ ਨੂੰ ਗ਼ਲਤ ਦਸਿਆ
ਦੂਜੇ ਪਾਸੇ ਫੌਜ ਨੇ ਵੀ ਬੁੱਧਵਾਰ ਦੇਰ ਰਾਤ ਇਕ ਪੋਸਟ 'ਚ ਸਪੱਸ਼ਟ ਕੀਤਾ ਕਿ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ 98.39 ਲੱਖ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਫੌਜ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਤੋਂ ਪਤਾ ਲੱਗਿਆ ਹੈ ਕਿ ਅਗਨੀਵੀਰ ਅਜੈ ਕੁਮਾਰ ਦੇ ਰਿਸ਼ਤੇਦਾਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ। ਉਨ੍ਹਾਂ ਕਿਹਾ ਕਿ ਅਜੈ ਦਾ ਅੰਤਿਮ ਸੰਸਕਾਰ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ। ਕੁੱਲ ਬਕਾਇਆ ਰਕਮ ਵਿਚੋਂ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਪਹਿਲਾਂ ਹੀ 98.39 ਲੱਖ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਅਗਨੀਵੀਰ ਸਕੀਮ ਦੇ ਪ੍ਰਬੰਧਾਂ ਅਨੁਸਾਰ ਲਾਗੂ ਲਗਭਗ 67 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਅਤੇ ਹੋਰ ਲਾਭਾਂ ਦਾ ਭੁਗਤਾਨ ਪੁਲਿਸ ਤਸਦੀਕ ਤੋਂ ਬਾਅਦ ਛੇਤੀ ਹੀ ਅੰਤਿਮ ਖਾਤਾ ਨਿਪਟਾਰੇ 'ਤੇ ਕੀਤਾ ਜਾਵੇਗਾ। ਕੁੱਲ ਰਕਮ ਲਗਭਗ 1.65 ਕਰੋੜ ਰੁਪਏ ਹੋਵੇਗੀ।