
ਰਾਜ ਸਭਾ ਦੇ ਆਜ਼ਾਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਨੇਤਾ ਅਮਰ ਸਿੰਘ ਅਗਾਮੀ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ਵਿਚ ਚੋਣ...
ਨਵੀਂ ਦਿੱਲੀ : ਰਾਜ ਸਭਾ ਦੇ ਆਜ਼ਾਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਨੇਤਾ ਅਮਰ ਸਿੰਘ ਅਗਾਮੀ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ਵਿਚ ਚੋਣ ਪ੍ਰਚਾਰ ਕਰਨਗੇ। ਉਤਰ ਪ੍ਰਦੇਸ਼ ਵਿਚ ਸਪਾ, ਬਸਪਾ ਦੇ ਸੰਭਾਵਤ ਗਠਜੋੜ ਨਾਲ ਅਸਹਿਮਤੀ ਜਤਾਉਂਦੇ ਹੋਏ ਸਿੰਘ ਨੇ ਮੋਦੀ ਅਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਪੱਖ ਵਿਚ ਪ੍ਰਚਾਰ ਕਰਨ ਦੀ ਮੰਨਸ਼ਾ ਜਤਾਈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪ੍ਰਧਾਨ ਮੰਤਰੀ ਨੇ ਲਖਨਊ ਵਿਚ ਇਕ ਪ੍ਰੋਗਰਾਮ ਦੇ ਦੌਰਾਨ ਸਿੰਘ ਦੀ ਮੌਜੂਦਗੀ ਵਿਚ ਉਨ੍ਹਾਂ ਦਾ ਜ਼ਿਕਰ ਕੀਤਾ ਸੀ।
Amar Singh and Narendera Modiਇਸ ਦੇ ਬਾਅਦ ਤੋਂ ਹੀ ਉਤਰ ਪ੍ਰਦੇਸ਼ ਦੇ ਆਜ਼ਮਗੜ੍ਹ ਸੰਸਦੀ ਖੇਤਰ ਤੋਂ ਭਾਜਪਾ ਉਮੀਦਵਾਰ ਦੇ ਰੂਪ ਵਿਚ ਸਿੰਘ ਦੇ ਚੋਣ ਲੜਨ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਸਿੰਘ ਨੇ ਖ਼ੁਦ ਅਗਲੀ ਲੋਕ ਸਭਾ ਚੋਣ ਲੜਨ ਦੀਆਂ ਕਿਆਸ ਅਰਾਈਆਂ ਨੂੰ ਖ਼ਾਰਜ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਆਜ਼ਮਗੜ੍ਹ ਤੋਂ ਮੇਰੇ ਚੋਣ ਲੜਨ ਦੇ ਕਿਆਸਾਂ ਦਾ ਦੌਰ ਜਾਰੀ ਹੈ। ਮੈਂ ਫਿਹਲਾਲ ਆਜ਼ਾਦ ਸਾਂਸਦ ਹਾਂ ਅਤੇ ਅਜੇ ਮੇਰਾ ਚਾਰ ਸਾਲ ਦਾ ਕਾਰਜਕਾਲ ਬਾਕੀ ਹੈ।
Narendera Modiਸਿੰਘ ਨੇ ਖ਼ੁਦ ਚੋਣ ਲੜਨ ਦੀਆਂ ਕਿਆਸ ਅਰਾਈਆਂ 'ਤੇ ਵਿਰਾਮ ਲਗਾਉਂਦੇ ਹੋਏ ਕਿਹਾ ਕਿ ਮੈਂ ਮੋਦੀ ਸਰਕਾਰ ਅਤੇ ਯੋਗੀ ਆਦਿਤਿਆਨਾਥ ਦੇ ਪੱਖ ਵਿਚ ਪ੍ਰਚਾਰ ਕਰਨ ਨੂੰ ਤਰਜੀਹ ਦੇਵਾਂਗਾ। ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਯੋਗਪਤੀਆਂ ਦੀ ਦੇਸ਼ ਬਣਾਉਣ ਵਿਚ ਅਹਿਮ ਭੂਮਿਕਾ ਹੈ, ਬਾਰੇ ਬੋਲਦਿਆਂ ਇਕ ਸਮਾਗਮ ਦੌਰਾਨ ਅਪਣੇ ਭਾਸ਼ਣ ਵਿਚ ਅਮਰ ਸਿੰਘ ਦਾ ਨਾਮ ਲਿਆ ਸੀ। ਇਸ ਦੀ ਵਜ੍ਹਾ ਦਸਦੇ ਹੋਏ ਉਨ੍ਹਾਂ ਕਿਹਾ ਕ ਿਉਹ ਸਪਾ ਮੁਖੀ ਅਖਿਲੇਸ਼ ਅਤੇ ਬਸਪਾ ਸੁਪਰੀਮੋ ਮਾਇਆਵਤੀ ਦੇ ਗਠਜੋੜ ਨੂੰ ਸਹੀ ਨਹੀਂ ਮੰਨਦੇ ਹਨ।
Narendera Modi PMਇਕ ਹੋਰ ਟਵੀਟ ਵਿਚ ਸਿੰਘ ਨੇ ਵਿਰੋਧੀ ਧਿਰ ਦੀ ਏਕਤਾ 'ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਮਮਤਾ ਬੈਨਰਜੀ ਸੰਘੀ ਮੋਰਚੇ ਦੀ ਗੱਲ ਕਰ ਰਹੀ ਹੈ ਅਤੇ ਕਾਂਗਰਸ ਮਹਾਗਠਜੋੜ ਦੀ ਗੱਲ ਕਰ ਰਹੀ ਹੈ। ਅਖਿਲੇਸ਼ ਅਤੇ ਮਾਇਆਵਤੀ ਭਰਮ ਵਿਚ ਹਨ ਕਿਉਂਕਿ ਬਸਪਾ ਮੁਖੀ ਉਤਰ ਪ੍ਰਦੇਸ਼ ਤੋਂ ਬਾਹਰ ਅਪਣਾ ਪ੍ਰਸਾਰ ਕਰਨਾ ਚਾਹੁੰਦੀ ਹੈ। ਉਨ੍ਹਾਂ ਮਾਇਆਵਤੀ, ਮਮਤਾ ਅਤੇ ਮੋਦੀ ਨੂੰ 3ਐਮ ਦਸਦੇ ਹੋਏ ਕਿਹਾ ਕਿ ਇਹ ਤਿੰਨੇ ਐਮ ਕਾਂਗਰਸ ਨੇਤਾਵਾਂ ਦੇ ਲਈ ਪਰੇਸ਼ਾਨੀ ਦਾ ਸਬਬ ਬਣ ਗਏ ਹਨ।