ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਸਿਆ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਦਾਖ਼ਲ ਹੋਏ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਸਿਆ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਦਾਖ਼ਲ ਹੋਏ ਹਨ। 55 ਸਾਲਾ ਸ਼ਾਹ ਨੇ ਟਵਿਟਰ 'ਤੇ ਇਸ ਗੱਲ ਦੀ ਜਾਣਕਾਰੀ ਦਿਤੀ। ਉਨ੍ਹਾਂ ਟਵਿਟਰ 'ਤੇ ਕਿਹਾ, 'ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਸਣ 'ਤੇ ਮੈਂ ਜਾਂਚ ਕਰਾਈ ਅਤੇ ਰੀਪੋਰਟ ਪਾਜ਼ੇਟਿਵ ਆਈ ਹੈ। ਮੇਰੀ ਤਬੀਅਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਦਾਖ਼ਲ ਹੋ ਰਿਹਾ ਹਾਂ।'
ਗ੍ਰਹਿ ਮੰਤਰੀ ਨੇ ਬੀਤੇ ਕੁੱਝ ਦਿਨਾਂ ਦੌਰਾਨ ਅਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਦੀ ਜਾਂਚ ਕਰਾਉਣ ਅਤੇ ਇਕਾਂਤਵਾਸ ਵਿਚ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਟਵਿਟਰ 'ਤੇ ਲਿਖਿਆ, 'ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਸੇ ਸਨ ਜਿਸ ਕਾਰਨ ਮੈਂ ਟੈਸਟ ਕਰਵਾਇਆ ਅਤੇ ਰੀਪੋਰਟ ਪਾਜ਼ੇਟਿਵ ਆਈਹੈ। ਮੇਰੀ ਤਬੀਅਤ ਠੀਕ ਹੈ।' ਸ਼ਾਹ ਨੂ ੰਗੁੜਗਾÀਂ ਦੇ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। (ਏਜੰਸੀ)