
ਇਹ ਜਾਣਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿਚ ਇੱਕ ਸਵਾਲ ਦੇ ਲਿਖਤੀ ਜਵਾਬ ਵਿਚ ਦਿੱਤੀ।
ਨਵੀਂ ਦਿੱਲੀ - ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ 2017 ਤੋਂ 2019 ਦੇ ਦਰਮਿਆਨ ਦੇਸ਼ 'ਚ ਸਾਈਬਰ ਅਪਰਾਧ ਦੇ 93,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿਚ ਇੱਕ ਸਵਾਲ ਦੇ ਲਿਖਤੀ ਜਵਾਬ ਵਿਚ ਦਿੱਤੀ। ਉਨ੍ਹਾਂ ਕਿਹਾ ਕਿ 2017-19 ਦੌਰਾਨ ਹੀ ਦੇਸ਼ ਵਿਚ ਸਾਈਬਰ ਅਤਿਵਾਦ ਦੇ 46 ਮਾਮਲੇ ਦਰਜ ਕੀਤੇ ਗਏ ਸਨ ਅਤੇ ਇਨਫਰਮੇਸ਼ਨ ਟੈਕਨਾਲੌਜੀ ਐਕਟ ਦੀ ਧਾਰਾ 66F ਦੇ ਤਹਿਤ ਇਨ੍ਹਾਂ ਮਾਮਲਿਆਂ ਵਿਚ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਮੰਤਰੀ ਨੇ ਕਿਹਾ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਅਨੁਸਾਰ 2017 ਵਿੱਚ ਸਾਈਬਰ ਅਪਰਾਧ ਦੇ 21,796 ਮਾਮਲੇ, 2018 ਵਿਚ 27,248 ਅਤੇ 2019 ਵਿਚ 44,546 ਦਰਜ ਕੀਤੇ ਗਏ ਸਨ।