ਅੱਜ ਦੁਪਹਿਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ NCP ਮੁਖੀ ਸ਼ਰਦ ਪਵਾਰ 

By : AMAN PANNU

Published : Aug 3, 2021, 1:16 pm IST
Updated : Aug 3, 2021, 1:16 pm IST
SHARE ARTICLE
Sharad Pawar to meet Amit Shah
Sharad Pawar to meet Amit Shah

ਮਹਾਰਾਸ਼ਟਰ ਦੀ ਰਾਜਨੀਤੀ ਵਿਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਨਵੀਂ ਦਿੱਲੀ: ਐਨਸੀਪੀ ਮੁਖੀ ਸ਼ਰਦ ਪਵਾਰ (NCP Chief Sharad Pawar) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ (to meet Amit Shah) ਅੱਜ ਮੁਲਾਕਾਤ ਕਰਨਗੇ। ਮਹਾਰਾਸ਼ਟਰ ਦੀ ਰਾਜਨੀਤੀ (Maharashtra Politics) ਵਿਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਹ ਮੁਲਾਕਾਤ ਦੁਪਹਿਰ 2 ਵਜੇ ਹੋਵੇਗੀ। ਇਸ ਤੋਂ ਪਹਿਲਾਂ 17 ਜੁਲਾਈ ਨੂੰ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਉਸ ਮੁਲਾਕਾਤ ਦੇ ਠੀਕ 17 ਦਿਨਾਂ ਬਾਅਦ ਹੁਣ ਐਨਸੀਪੀ ਮੁਖੀ ਸ਼ਰਦ ਪਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਰਹੇ ਹਨ।

ਹੋਰ ਪੜ੍ਹੋ: Coronavirus ਦਾ 'R' ਰੇਟ ਬਣਿਆ ਚਿੰਤਾ ਦਾ ਵਿਸ਼ਾ, 7 ਮਈ ਤੋਂ ਬਾਅਦ ਪਹਿਲੀ ਵਾਰ ਪਹੁੰਚਿਆ 1 ਤੋਂ ਪਾਰ

Sharad PawarSharad Pawar

ਹੋਰ ਪੜ੍ਹੋ: ਪੀਵੀ ਸਿੰਧੂ ਤੇ ਸਾਕਸ਼ੀ ਮਲਿਕ ਸਣੇ ਕਈ ਖਿਡਾਰੀਆਂ ਦੀ Google ’ਤੇ ਸਰਚ ਕੀਤੀ ਜਾ ਰਹੀ ਜਾਤ

ਇਸ ਤੋਂ ਪਹਿਲਾਂ ਸੋਮਵਾਰ ਦੁਪਹਿਰ ਨੂੰ ਐਨਸੀਪੀ ਦੇ ਸੰਸਦ ਮੈਂਬਰ ਸੁਪ੍ਰਿਆ ਸੁਲੇ (Supriya Sule) ਅਤੇ ਸੁਨੀਲ ਤਟਕਰੇ (Sunil Tatkare) ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਗੁਪਤ ਮੀਟਿੰਗ ਕੀਤੀ ਸੀ। ਇਸ ਦੇ ਨਾਲ ਹੀ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਅੱਜ ਸਵੇਰੇ ਹੀ 14 ਵਿਰੋਧੀ ਪਾਰਟੀਆਂ ਨਾਲ ਮੀਟਿੰਗ ਕੀਤੀ। ਜਿਸ ‘ਚ ਸੁਪ੍ਰਿਆ ਸੁਲੇ ਉਨ੍ਹਾਂ ਨਾਲ ਖੜ੍ਹੀ ਨਜ਼ਰ ਆਈ। ਇਸ ਮੀਟਿੰਗ ਦੇ 2 ਘੰਟਿਆਂ ਅੰਦਰ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼ਰਦ ਪਵਾਰ ਨਾਲ ਮੁਲਾਕਾਤ ਕਰਨ ਦੀਆਂ ਖ਼ਬਰਾਂ ਆਉਣ ਲੱਗ ਗਈਆਂ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement