PM ਮੋਦੀ ਨੇ ਭਾਰਤੀ ਹਾਕੀ ਟੀਮ ਦਾ ਵਧਾਇਆ ਹੌਸਲਾ, ਕਿਹਾ ਹਾਰ-ਜਿੱਤ ਤਾਂ ਜ਼ਿੰਦਗੀ ਦਾ ਹਿੱਸਾ
Published : Aug 3, 2021, 11:00 am IST
Updated : Aug 3, 2021, 11:34 am IST
SHARE ARTICLE
PM Modi
PM Modi

ਭਾਰਤੀ ਪੁਰਸ਼ ਹਾਕੀ ਟੀਮ ਅਤੇ ਬੈਲਜੀਅਮ ਵਿਚਾਲੇ ਮੈਚ ਬਹੁਤ ਹੀ ਦਿਲਚਸਪ ਰਿਹਾ

 ਨਵੀਂ ਦਿੱਲੀ: ਟੋਕੀਓ ਓਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਅਤੇ ਬੈਲਜੀਅਮ ਵਿਚਾਲੇ ਕਰੜਾ ਮੈਚ ਹੋਇਆ ਪਰ ਬੈਲਜੀਅਮ ਨੇ ਭਾਰਤੀ ਹਾਕੀ ਟੀਮ ਨੂੰ 5-2 ਨਾਲ ਹਰਾਇਆ। ਸੈਮੀਫਾਈਨਲ ਮੈਚ ਭਾਰਤੀ ਹਾਕੀ ਟੀਮ ਦੇ ਹੱਥੋਂ ਨਿਕਲ ਗਿਆ ਜਿਸ ਨਾਲ ਸੋਨੇ ਦੇ ਮੈਡਲ ਦਾ ਸੁਪਨਾ ਵੀ ਟੁੱਟ ਗਿਆ। ਹਾਲਾਂਕਿ ਭਾਰਤ ਦੇ ਕੋਲ ਅਜੇ ਵੀ ਕਾਂਸੀ ਤਮਗਾ ਜਿੱਤਣ ਦਾ ਮੌਕਾ ਹੈ।

Indian hockey teamIndian hockey team

ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਹਾਰ ਅਤੇ ਜਿੱਤ ਜ਼ਿੰਦਗੀ ਦਾ ਹਿੱਸਾ ਹਨ। ਸਾਡੀ ਪੁਰਸ਼ ਹਾਕੀ ਟੀਮ ਨੇ ਟੋਕੀਓ ਵਿੱਚ ਸਰਬੋਤਮ ਪ੍ਰਦਰਸ਼ਨ ਕੀਤਾ। ਪੀਐਮ ਮੋਦੀ ਨੇ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨਾਲ ਵੀ ਗੱਲ ਕੀਤੀ। ਨਾਲ ਹੀ ਹਾਕੀ ਟੀਮ ਨੂੰ ਅਗਲੇ ਮੈਚ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਨੂੰ ਸਾਡੇ ਖਿਡਾਰੀਆਂ 'ਤੇ ਮਾਣ ਹੈ।

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੈਚ ਦੌਰਾਨ ਖਿਡਾਰੀਆਂ ਨੂੰ ਉਤਸ਼ਾਹਤ ਕੀਤਾ। ਪੀਐਮ ਮੋਦੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਪੀਐਮ ਮੋਦੀ ਨੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।  ਪੀਐਮ ਨੇ ਟਵੀਟ  ਕਰਦਿਆਂ ਕਿਹਾ ਕਿ ਮੈਂ ਟੀਮ ਇੰਡੀਆ ਦੀ ਜਿੱਤ ਦੀ ਕਾਮਨਾ ਕਰਦਾ ਹਾਂ। ਮੈਂ ਮੈਚ ਦੇਖ ਰਿਹਾ ਹਾਂ, ਟੀਮ ਅਤੇ ਉਸਦੇ ਹੁਨਰ 'ਤੇ ਮਾਣ ਹੈ।"

 

 

ਭਾਰਤੀ ਪੁਰਸ਼ ਹਾਕੀ ਟੀਮ ਅਤੇ ਬੈਲਜੀਅਮ ਵਿਚਾਲੇ ਮੈਚ ਬਹੁਤ ਹੀ ਦਿਲਚਸਪ ਰਿਹਾ। ਤੀਜੇ ਅੱਧ ਤੱਕ ਦੋਵੇਂ ਟੀਮਾਂ ਬਰਾਬਰ ਸਨ, ਪਰ ਆਖਰੀ 15 ਮਿੰਟਾਂ ਵਿੱਚ ਬੈਲਜੀਅਮ ਨੇ ਗੇਮ ਉਲਟਾ ਦਿੱਤੀ। 

photoIndian hockey team

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement