MP: ਹੁਣ ਗੈਰਕਾਨੂੰਨੀ ਸ਼ਰਾਬ ਵੇਚਣ ’ਤੇ ਹੋਵੇਗੀ ਉਮਰ ਕੈਦ ਜਾਂ ਮੌਤ ਦੀ ਸਜ਼ਾ

By : AMAN PANNU

Published : Aug 3, 2021, 3:38 pm IST
Updated : Aug 3, 2021, 3:38 pm IST
SHARE ARTICLE
Shivraj Singh Chouhan
Shivraj Singh Chouhan

ਜੁਰਮਾਨੇ ਦੀ ਰਕਮ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ।

ਭੋਪਾਲ: ਮੱਧ ਪ੍ਰਦੇਸ਼ ਵਿਚ ਗੈਰਕਨੂੰਨੀ ਸ਼ਰਾਬ (Illegal Alcohol) ਵੇਚਣ ’ਤੇ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ। ਸੂਬੇ ਦੀ ਸ਼ਿਵਰਾਜ ਸਰਕਾਰ (MP Government) ਨੇ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਦੀ ਗੈਰਕਨੂੰਨੀ ਸ਼ਰਾਬ ਕਾਰਨ ਮੌਤ ਹੋ ਜਾਂਦੀ ਹੈ, ਤਾਂ ਦੋਸ਼ੀ ਨੂੰ ਉਮਰ ਕੈਦ ਜਾਂ ਮੌਤ ਦੀ ਸਜ਼ਾ (Life Imprisonment or Death) ਦਿੱਤੀ ਜਾਵੇਗੀ। ਹਾਲਾਂਕਿ, ਪਹਿਲਾਂ ਇਸ ਦੇ ਲਈ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਹੁੰਦੀ ਸੀ। ਇਸ ਤੋਂ ਇਲਾਵਾ ਜੁਰਮਾਨੇ ਦੀ ਰਕਮ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ: ਦਿੱਲੀ ਸਰਕਾਰ ਦੇ ਵਿਧਾਇਕਾਂ ਦੀ ਤਨਖ਼ਾਹ ‘ਚ ਹੋਇਆ ਵਾਧਾ, Cabinet ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

Illegal Liquor SalesIllegal Liquor Sales

ਇਸ ਪ੍ਰਸਤਾਵ ਨੂੰ ਮੰਗਲਵਾਰ ਨੂੰ ਹੋਈ ਸ਼ਿਵਰਾਜ ਕੈਬਨਿਟ (Shivraj Cabinet) ਦੀ ਬੈਠਕ ਵਿਚ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਧਾਨ ਸਭਾ ਦੇ ਇਸ ਸੈਸ਼ਨ ਵਿਚ ਇਸ ਸਬੰਧੀ ਇੱਕ ਬਿੱਲ ਲਿਆਂਦਾ ਜਾਵੇਗਾ। ਸ਼ਿਵਰਾਜ ਸਰਕਾਰ ਦੇ ਇਸ ਚੌਥੇ ਕਾਰਜਕਾਲ ਦੇ ਕਰੀਬ ਡੇਢ ਸਾਲ ਵਿਚ 40 ਤੋਂ ਵੱਧ ਲੋਕਾਂ ਦੀ ਜ਼ਹਿਰੀਲੀ ਸ਼ਰਾਬ (Poisoned Alcohol) ਪੀਣ ਕਾਰਨ ਮੌਤ ਹੋ ਚੁੱਕੀ ਹੈ।

ਹੋਰ ਪੜ੍ਹੋ: Coronavirus ਦਾ 'R' ਰੇਟ ਬਣਿਆ ਚਿੰਤਾ ਦਾ ਵਿਸ਼ਾ, 7 ਮਈ ਤੋਂ ਬਾਅਦ ਪਹਿਲੀ ਵਾਰ ਪਹੁੰਚਿਆ 1 ਤੋਂ ਪਾਰ

Shivraj Singh ChouhanShivraj Singh Chouhan

ਹਾਲ ਹੀ ਵਿਚ, ਮੰਦਸੌਰ ਦੇ ਵੱਖ-ਵੱਖ ਖੇਤਰਾਂ ਵਿਚ ਨਕਲੀ ਸ਼ਰਾਬ ਦੇ ਕਾਰਨ ਲਗਭਗ 8 ਲੋਕਾਂ ਦੀ ਮੌਤ ਦੇ ਬਾਅਦ, ਕਾਂਗਰਸ ਨੇ ਸਰਕਾਰ ਨੂੰ ਘੇਰ ਲਿਆ। ਮੱਧ ਪ੍ਰਦੇਸ਼ ਸਰਕਾਰ ਦੀ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਇਸ ਲਈ ਸਰਕਾਰ ਨੇ ਹੁਣ ਇਸ ਸਬੰਧੀ ਸਖਤ ਕਾਨੂੰਨ ਬਣਾਉਣ ਦੀ ਤਿਆਰੀ ਕਰ ਲਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement