'ਆਪ' ਨੇ ਡਿਫਾਲਟਰ ਕਾਰਪੋਰੇਟ ਫਰਮਾਂ ਦੇ ਬੈਂਕ ਕਰਜ਼ੇ ਮੁਆਫ ਕਰਨ ਲਈ ਕੇਂਦਰ ਦੀ ਕੀਤੀ ਕੜੀ ਆਲੋਚਨਾ
Published : Aug 3, 2022, 6:56 pm IST
Updated : Aug 3, 2022, 6:56 pm IST
SHARE ARTICLE
Malwinder Singh Kang
Malwinder Singh Kang

ਭਾਜਪਾ ਕਿਸਾਨ ਵਿਰੋਧੀ ਅਤੇ ਪੂੰਜੀਵਾਦੀਆਂ ਦੇ ਪੱਖ ਦੀ  ਸਰਕਾਰ : ਆਪ

-ਮਾਨ ਸਰਕਾਰ ਵੱਲੋਂ ਕਿਸਾਨਾਂ ਦੇ ਗੰਨੇ ਦਾ 195.60 ਕਰੋੜ ਬਕਾਇਆ ਜਾਰੀ ਕਰਨ ਦਾ ਐਲਾਨ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਪੰਜ ਸਾਲਾਂ ਵਿੱਚ ਬੈਂਕਾਂ ਨਾਲ ਧੋਖਾਧੜੀ ਕਰਨ ਵਾਲੀਆਂ ਕਾਰਪੋਰੇਟ ਕੰਪਨੀਆਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਲਈ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਕਦਮ ਨੇ ਭਾਜਪਾ ਦੇ ਦੋਗਲੇਪਣ ਅਤੇ ਗਰੀਬ ਵਿਰੋਧੀ ਹੋਣ ਦਾ ਪਰਦਾਫਾਸ਼ ਕਰ ਦਿੱਤਾ ਹੈ। 

Malwinder Singh KangMalwinder Singh Kang

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਵਿੱਚ ਮਹਿੰਗਾਈ ਦਰ ਲਗਾਤਾਰ ਵੱਧ ਰਹੀ ਹੈ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਰੀਬੀ ਦੀ ਮਾਰ ਹੇਠ ਆਏ ਆਮ ਆਦਮੀ ਅਤੇ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ਬਜਾਏ ਕਾਰਪੋਰੇਟ ਫਰਮਾਂ ਦੇ ਕਰਜ਼ੇ ਮੁਆਫ਼ ਕੀਤੇ ਹਨ। 

PM modiPM modi

ਉਨ੍ਹਾਂ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੋਦੀ ਸਰਕਾਰ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਕੰਪਨੀ ਗੀਤਾਂਜਲੀ ਜੇਮਸ ਦੇ 7,110 ਕਰੋੜ ਰੁਪਏ ਅਤੇ ਈਰਾ ਇਨਫਰਾ ਇੰਜੀਨੀਅਰਿੰਗ ਦੇ 5,879 ਕਰੋੜ ਰੁਪਏ ਸਮੇਤ ਕਈ ਹੋਰ ਵੱਡੀਆਂ ਡਿਫਾਲਟਰ ਕਾਰਪੋਰੇਟ ਕੰਪਨੀਆਂ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ। ਜਦਕਿ ਕਿਸਾਨਾਂ ਦੀ ਵਾਰੀ ਇਹੀ ਸਰਕਾਰ ਕਰਜ਼ਾ ਮੁਆਫ਼ੀ ਦਾ ਮਸਲਾ ਠੰਡੇ ਬਸਤੇ 'ਚ ਪਾ ਦਿੰਦੀ ਹੈ। 

Bhagwant MannBhagwant Mann

ਕੰਗ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਐਲਾਨ ਕੀਤਾ ਹੈ ਕਿ ਸ਼ੂਗਰਫੈੱਡ ਵੱਲੋਂ ਗੰਨਾ ਕਿਸਾਨਾਂ ਨੂੰ 195.60 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੀਆਂ ਸਾਰੀਆਂ ਐਫ ਆਈ ਆਰਾਂ ਨੂੰ ਵੀ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਉਲਟ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਸਮੇਤ ਕਿਸਾਨਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਬਣੀਆਂ ਸਰਾਵਾਂ (ਗੈਸਟ ਹਾਊਸ) ’ਤੇ ਜੀਐਸਟੀ ਲਾਉਣ ਦੇ ਫੈਸਲੇ ਦੀ ਵੀ ਨਿਖੇਧੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement