
ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਵੀ ਸਾਂਝੀ ਕੀਤੀ ਹੈ।
ਉੱਤਰਕਾਸ਼ੀ: ਉਤਰਾਖੰਡ ਦੇ ਉੱਤਰਕਾਸ਼ੀ ਵਿਚ ਜ਼ਮੀਨ ਖਿਸਕਣ ਕਾਰਨ ਪੰਜਾਬ ਦੇ ਫੌਜੀ ਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸਿਪਾਹੀ ਸੁਖਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਸੁਚੇਤਗੜ੍ਹ ਦਾ ਰਹਿਣ ਵਾਲਾ ਸੀ। ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਵੀ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਦੇਹ ਉਸ ਦੇ ਪਿੰਡ ਲਿਜਾਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਉਹ ਸਿਪਾਹੀ ਸੁਖਜਿੰਦਰ ਸਿੰਘ ਦੇ ਪਿਤਾ ਦੇ ਸੰਪਰਕ ਵਿਚ ਹਨ।