ਹਾਈ ਕੋਰਟ ਨੇ ਕਿਹਾ ਕਿ ਵਿਵਾਦਤ ਥਾਂਵਾਂ ਦੇ ਸਰਵੇਖਣ ਸਬੰਧੀ ਜ਼ਿਲ੍ਹਾ ਅਦਾਲਤ ਦਾ ਹੁਕਮ ਸਹੀ ਹੈ
ਪ੍ਰਯਾਗਰਾਜ: ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਸਰਵੇ ਵਿਰੁਧ ਅੰਜੁਮਨ ਇੰਤੇਜਾਮੀਆ ਮਸਜਿਦ ਕਮੇਟੀ ਦੀ ਪਟੀਸ਼ਨ ਨੂੰ ਖਾਰਜ ਕਰ ਦਿਤਾ। ਅੰਜੁਮਨ ਇੰਤੇਜਾਮੀਆ ਕਮੇਟੀ ਨੇ ਵਾਰਾਣਸੀ ਜ਼ਿਲ੍ਹਾ ਅਦਾਲਤ ਦੇ 21 ਜੁਲਾਈ ਦੇ ਹੁਕਮ ਨੂੰ ਹਾਈ ਕੋਰਟ ਵਿਚ ਚੁਨੌਤੀ ਦਿਤੀ ਸੀ। ਹਾਈ ਕੋਰਟ ਨੇ ਸਰਵੇਖਣ ਲਈ ਹੁਕਮ ਜਾਰੀ ਕਰਦਿਆਂ ਕਿਹਾ ਕਿ ਏ.ਐਸ.ਆਈ. ਦੇ ਇਸ ਭਰੋਸੇ ਨੂੰ ਨਾ ਮੰਨਣ ਦਾ ਕੋਈ ਕਾਰਨ ਨਹੀਂ ਹੈ ਕਿ ਢਾਂਚੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ, ਪਰ ਨਾਲ ਹੀ ਕਿਹਾ ਕਿ ਸਰਵੇਖਣ ਲਈ ਕੋਈ ਖੁਦਾਈ ਨਹੀਂ ਕੀਤੀ ਜਾਣੀ ਚਾਹੀਦੀ।
ਇਹ ਵੀ ਪੜ੍ਹੋ: ਪੰਜਾਬ ’ਚ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ
ਹਾਈ ਕੋਰਟ ਨੇ ਕਿਹਾ ਕਿ ਵਿਵਾਦਤ ਥਾਂਵਾਂ ਦੇ ਸਰਵੇਖਣ ਸਬੰਧੀ ਜ਼ਿਲ੍ਹਾ ਅਦਾਲਤ ਦਾ ਹੁਕਮ ਸਹੀ ਹੈ ਅਤੇ ਇਸ ਵਿਚ ਇਸ ਅਦਾਲਤ ਵਲੋਂ ਕਿਸੇ ਤਰ੍ਹਾਂ ਦੇ ਦਖ਼ਲ ਦੀ ਮੰਗ ਨਹੀਂ ਕੀਤੀ ਜਾਂਦੀ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਹਿੰਦੂ ਪੱਖ ਦੇ ਵਕੀਲ ਵਿਸ਼ਨੂੰ ਸ਼ੰਕਰ ਜੈਨ ਨੇ ਪੱਤਰਕਾਰਾਂ ਨੂੰ ਦਸਿਆ ਕਿ ਹਾਈ ਕੋਰਟ ਨੇ ਮੁਸਲਿਮ ਪੱਖ ਦੀ ਪਟੀਸ਼ਨ ਖਾਰਜ ਕਰ ਦਿਤੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਇਸ ਫ਼ੈਸਲੇ ਨਾਲ ਜ਼ਿਲ੍ਹਾ ਅਦਾਲਤ ਦੇ ਸਰਵੇ ਦੇ ਹੁਕਮ ਤੁਰਤ ਪ੍ਰਭਾਵੀ ਹੋ ਗਏ ਹਨ।
ਇਹ ਵੀ ਪੜ੍ਹੋ: 18 ਸਾਲ ਬਾਅਦ ਪਤਨੀ ਸੋਫੀ ਤੋਂ ਵੱਖ ਹੋਣਗੇ ਕੈਨੇਡਾ ਦੇ PM ਟਰੂਡੋ, ਇੰਸਟਾਗ੍ਰਾਮ 'ਤੇ ਕੀਤਾ ਬ੍ਰੇਕਅੱਪ ਦਾ ਐਲਾਨ
ਇਸ ਨੂੰ "ਬਹੁਤ ਮਹੱਤਵਪੂਰਨ ਫੈਸਲਾ" ਦੱਸਦੇ ਹੋਏ ਜੈਨ ਨੇ ਕਿਹਾ ਕਿ ਅੰਜੁਮਨ ਇੰਤੇਜਾਮੀਆ ਨੇ ਦਲੀਲ ਦਿਤੀ ਸੀ ਕਿ ਸਰਵੇਖਣ ਢਾਂਚੇ ਨੂੰ ਪ੍ਰਭਾਵਤ ਕਰੇਗਾ, ਪਰ ਅਦਾਲਤ ਨੇ ਉਨ੍ਹਾਂ ਸਾਰੀਆਂ ਦਲੀਲਾਂ ਨੂੰ ਰੱਦ ਕਰ ਦਿਤਾ। ਜੈਨ ਨੇ ਦਸਿਆ ਕਿ ਅਦਾਲਤ ਨੇ ਅੰਜੁਮਨ ਇੰਤੇਜਾਮੀਆ ਦੀ ਪਟੀਸ਼ਨ ਖਾਰਜ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅੰਜੁਮਨ ਇੰਤੇਜਾਮੀਆ ਨੇ ਦਲੀਲ ਦਿਤੀ ਸੀ ਕਿ ਉਨ੍ਹਾਂ ਨੂੰ ਹਾਈ ਕੋਰਟ ਤਕ ਜਾਣ ਦਾ ਮੌਕਾ ਨਹੀਂ ਮਿਲਿਆ, ਇਸ ਲਈ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਸੁਣੀਆਂ।
ਇਹ ਵੀ ਪੜ੍ਹੋ: ਸਤਲੁਜ ’ਚ ਰੁੜ੍ਹ ਕੇ ਪਾਕਿਸਤਾਨ ਪਹੁੰਚੇ ਨੌਜਵਾਨਾਂ ਦੀ ਨਹੀਂ ਹੋ ਸਕੀ ਘਰ ਵਾਪਸੀ
ਜੈਨ ਨੇ ਕਿਹਾ ਕਿ ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿਤੀ ਹੈ ਅਤੇ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿਤਾ ਹੈ। ਇਸ ਤੋਂ ਪਹਿਲਾਂ ਚੀਫ ਜਸਟਿਸ ਪ੍ਰੀਤਿੰਕਰ ਦਿਵਾਕਰ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 27 ਜੁਲਾਈ ਨੂੰ ਅਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਫੈਸਲਾ ਆਉਣ ਤਕ ਏ.ਐਸ.ਆਈ. ਦੇ ਸਰਵੇ ’ਤੇ ਰੋਕ ਲਗਾ ਦਿਤੀ ਗਈ ਸੀ।