Liquor shops shut : ਗ੍ਰੇਟਰ ਹੈਦਰਾਬਾਦ ਦੇ ਸਾਰੇ ਰੈਸਟੋਰੈਂਟਾਂ 'ਚ ਰਾਤ 11 ਵਜੇ ਤੋਂ ਬਾਅਦ ਨਹੀਂ ਮਿਲੇਗੀ ਸ਼ਰਾਬ ,ਸਰਕਾਰ ਦਾ ਵੱਡਾ ਹੁਕਮ
Published : Aug 3, 2024, 9:46 pm IST
Updated : Aug 3, 2024, 9:46 pm IST
SHARE ARTICLE
liquor Shops shut
liquor Shops shut

ਇਨ੍ਹਾਂ ਰੈਸਟੋਰੈਂਟਾਂ 'ਚ ਰਾਤ 1 ਵਜੇ ਤੱਕ ਖਾਣਾ ਜ਼ਰੂਰ ਮਿਲੇਗਾ

Liquor shops shut : ਗ੍ਰੇਟਰ ਹੈਦਰਾਬਾਦ ਦੇ ਸਾਰੇ ਰੈਸਟੋਰੈਂਟਾਂ ਵਿੱਚ ਰਾਤ 11 ਵਜੇ ਤੋਂ ਬਾਅਦ ਸ਼ਰਾਬ ਨਹੀਂ ਦਿੱਤੀ ਜਾਵੇਗੀ ਪਰ ਇਨ੍ਹਾਂ  ਰੈਸਟੋਰੈਂਟਾਂ 'ਚ ਰਾਤ 1 ਵਜੇ ਤੱਕ ਖਾਣਾ ਮਿਲੇਗਾ।  ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਵਿਧਾਨ ਸਭਾ 'ਚ ਇਹ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਨਜ਼ਰੀਆ ਸਪੱਸ਼ਟ ਹੈ ਕਿ ਉਹ ਹੈਦਰਾਬਾਦ ਵਿੱਚ ਸ਼ਰਾਬ ਨੂੰ ਬਡਾਵਾ ਨਹੀਂ ਦੇਣਗੇ। ਇਸ ਲਈ ਨਿਯਮਾਂ ਅਨੁਸਾਰ ਰਾਤ 11 ਵਜੇ ਤੋਂ ਬਾਅਦ ਰੈਸਟੋਰੈਂਟਾਂ ਅਤੇ ਦੁਕਾਨਾਂ ਵਿੱਚ ਸ਼ਰਾਬ ਨਹੀਂ ਵੇਚੀ ਜਾਵੇਗੀ।

AIMIM ਨੇਤਾ ਅਕਬਰੂਦੀਨ ਓਵੈਸੀ ਨੇ ਕੀਤਾ ਸੀ ਸਵਾਲ

ਦਰਅਸਲ, ਮੁੱਖ ਮੰਤਰੀ AIMIM ਦੇ ਨੇਤਾ ਅਕਬਰੂਦੀਨ ਓਵੈਸੀ ਦੇ ਉਸ ਸਵਾਲ ਦਾ ਵਿਧਾਨ ਸਭਾ ਵਿੱਚ ਜਵਾਬ ਦੇ ਰਹੇ ਸੀ, ਜਿਸ ਵਿੱਚ ਉਨ੍ਹਾਂ ਨੇ ਪੁਲਿਸ ਵੱਲੋਂ ਲੋਕਾਂ ਨੂੰ ਰਾਤ 11 ਵਜੇ ਤੋਂ ਬਾਅਦ ਘਰਾਂ ਤੋਂ ਬਾਹਰ ਨਾ ਨਿਕਲਣ ਦੇਣ ਅਤੇ ਰਾਤ 11 ਵਜੇ ਤੱਕ ਖਾਣ ਪੀਣ ਦੀਆਂ ਦੁਕਾਨਾਂ ਬੰਦ ਕਰਨ ਦਾ ਦੋਸ਼ ਲਗਾਇਆ ਸੀ। ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਨਿਯਮਾਂ ਅਨੁਸਾਰ ਸ਼ਰਾਬ ਦੀਆਂ ਦੁਕਾਨਾਂ ਰਾਤ 11 ਵਜੇ ਬੰਦ ਕਰਨੀਆਂ ਹੋਣਗੀਆਂ।

ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ

 ਸੀਐਮ ਨੇ ਕਿਹਾ ਕਿ ਮੈਂ ਸ਼ਰਾਬ ਦੇ ਖਿਲਾਫ ਹਾਂ, ਜੇਕਰ ਜ਼ਿਆਦਾ ਦੇਰ ਤੱਕ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਤਾਂ ਲੋਕ ਜ਼ਿਆਦਾ ਸ਼ਰਾਬ ਪੀਣਗੇ। ਮੁੱਖ ਮੰਤਰੀ ਨੇ ਅਧਿਕਾਰਤ ਤੌਰ 'ਤੇ ਗ੍ਰੇਟਰ ਹੈਦਰਾਬਾਦ ਸ਼ਰਾਬ ਦੀਆਂ ਦੁਕਾਨਾਂ ਨੂੰ ਰਾਤ 11 ਵਜੇ ਤੋਂ ਬਾਅਦ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਵਿਧਾਨ ਸਭਾ ਵਿੱਚ ਏਆਈਐਮਆਈਐਮ ਦੇ ਨੇਤਾ ਨੂੰ ਜਵਾਬ ਦਿੰਦੇ ਹੋਏ ਸੀਐਮ ਨੇ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਰਾਤ ਨੂੰ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

 

 

Location: India, Telangana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement