
ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ
Kolkata Airport : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹਾਲ 'ਹੀ 'ਚ ਪਏ ਭਾਰੀ ਮੀਂਹ ਕਾਰਨ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ।
ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਵਾਈ ਅੱਡੇ ਦੇ ਰਨਵੇਅ ਅਤੇ ਹੋਰ ਖੇਤਰਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਹਵਾਈ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਕੋਲਕਾਤਾ 'ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸ਼ਹਿਰ ਦੇ ਕਈ ਹਿੱਸਿਆਂ 'ਚ ਪਾਣੀ ਭਰ ਗਿਆ ਹੈ।
ਯਾਤਰੀਆਂ 'ਤੇ ਮੁਸ਼ਕਿਲ
ਪਾਣੀ ਭਰ ਜਾਣ ਕਾਰਨ ਕਈ ਉਡਾਣਾਂ ਰੱਦ ਜਾਂ ਲੇਟ ਚੱਲ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਯਾਤਰੀਆਂ ਨੂੰ ਆਪਣੀ ਯਾਤਰਾ ਯੋਜਨਾਵਾਂ 'ਚ ਬਦਲਾਅ ਕਰਨਾ ਪਿਆ ਹੈ ਅਤੇ ਲੰਬੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ ਹੈ। ਹਵਾਈ ਅੱਡੇ ਦੇ ਪ੍ਰਬੰਧਕਾਂ ਵੱਲੋਂ ਸਮੇਂ-ਸਮੇਂ 'ਤੇ ਯਾਤਰੀਆਂ ਨੂੰ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪ੍ਰਬੰਧਨ ਨੇ ਸਥਿਤੀ 'ਤੇ ਕਾਬੂ ਪਾਉਣ ਅਤੇ ਪਾਣੀ ਭਰਨ ਨੂੰ ਘੱਟ ਕਰਨ ਲਈ ਤੁਰੰਤ ਕਦਮ ਚੁੱਕੇ ਹਨ। ਪਾਣੀ ਕੱਢਣ ਲਈ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਰਨਵੇ ਨੂੰ ਜਲਦੀ ਤੋਂ ਜਲਦੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਵਾਈ ਅੱਡੇ ਦੇ ਸਟਾਫ ਨੂੰ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਧੂ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।