ਤਾਮਿਲਨਾਡੂ 'ਚ ਹਿੰਦੂ ਨੇਤਾਵਾਂ ਦੀ ਹੱਤਿਆ ਦੀ ਸਾਜਿਸ਼ ਰਚਣ ਵਾਲੇ ਪੰਜ ਗ੍ਰਿਫ਼ਤਾਰ
Published : Sep 3, 2018, 2:06 pm IST
Updated : Sep 3, 2018, 2:06 pm IST
SHARE ARTICLE
Five Arrested
Five Arrested

ਤਾਮਿਨਨਾਡੂ ਦੇ ਕੋਇੰਬਟੂਰ ਵਿਚ ਪੰਜ ਲੋਕਾਂ ਨੂੰ ਹਿੰਦੂ ਸੰਗਠਨਾਂ ਦੇ ਕੁੱਝ ਨੇਤਾਵਾਂ ਦਾ ਸਫ਼ਾਇਆ ਕਰਨ ਦੀ ਸਾਜਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ। ਇਕ...

ਨਵੀਂ ਦਿੱਲੀ : ਤਾਮਿਨਨਾਡੂ ਦੇ ਕੋਇੰਬਟੂਰ ਵਿਚ ਪੰਜ ਲੋਕਾਂ ਨੂੰ ਹਿੰਦੂ ਸੰਗਠਨਾਂ ਦੇ ਕੁੱਝ ਨੇਤਾਵਾਂ ਦਾ ਸਫ਼ਾਇਆ ਕਰਨ ਦੀ ਸਾਜਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ। ਇਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਦੀ ਵਿਸ਼ੇਸ਼ ਜਾਂਚ ਇਕਾਈ (ਐਸਆਈਯੂ) ਨੇ ਚਾਰ ਲੋਕਾਂ ਨੂੰ ਹਿਰਾਸਤ ਵਿਚ ਲਿਆ ਜੋ ਚੇਨੱਈ ਤੋਂ ਇਥੇ ਪਹੁੰਚੇ ਸਨ। ਪੁਲਿਸ ਅਨੁਸਾਰ ਇਨ੍ਹਾਂ ਨੂੰ ਲੈਣ ਆਏ ਵਿਅਕਤੀ ਨੂੰ ਵੀ ਪੁਛਗਿਛ ਲਈ ਹਿਰਾਸਤ ਵਿਚ ਲਿਆ ਗਿਆ ਹੈ। 

Tamilnadu PoliceTamilnadu Police

ਪੁਛਗਿਛ ਵਿਚ ਖ਼ੁਲਾਸਾ ਹੋਇਆ ਹੈ ਕਿ ਉਨ੍ਹਾਂ ਸਾਰੇ ਲੋਕਾਂ ਨੇ ਹਿੰਦੂ ਮੱਕਲ ਕਾਚੀ ਦੇ ਅਰਜੁਨ ਸੰਪਤ ਅਤੇ ਹਿੰਦੂ ਮੁਨਾਨੀ ਦੇ ਨੈਤਾ ਮੁਕਾਮਿਬਕਾਈ ਮਨੀ ਦਾ ਸਫ਼ਾਇਆ ਕਰਨ ਦੀ ਸਾਜਿਸ਼ ਰਚੀ ਸੀ। ਉਨ੍ਹਾਂ ਸਾਰਿਆਂ 'ਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇੱਥੇ ਕੇਂਦਰੀ ਜੇਲ੍ਹ ਵਿਚ ਸੁੱਟ ਦਿਤਾ ਗਿਆ ਹੈ। ਉਹ ਇੱਥੇ ਇਕ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਆਏ ਸਨ। ਸਬੰਧਤ ਨੇਤਾਵਾਂ ਨੂੰ ਸੁਰੱਖਿਆ ਦਿਤੀ ਗਈ ਹੈ।

Tamilnadu Police SecurityTamilnadu Police Security

ਇਸ ਮਾਮਲੇ ਵਿਚ ਹੁਣ ਪੁਲਿਸ ਇਹ ਪਤਾ ਲਗਾਉਣ ਵਿਚ ਲੱਗੀ ਹੋਈ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਤਾਰ ਕਿਸ ਸੰਗਠਨ ਨਾਲ ਜੁੜੇ ਹੋਏ ਹਨ। ਵੈਸੇ ਇਸ ਮਾਮਲੇ ਵਿਚ ਪੁਲਿਸ ਅਜੇ ਕੁੱਝ ਜ਼ਿਆਦਾ ਜਾਣਕਾਰੀ ਨਹੀਂ ਦੇ ਰਹੀ ਹੈ। ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕੇਂਦਰੀ ਜੇਲ੍ਹ ਵਿਚ ਭੇਜ ਦਿਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਗਣੇਸ਼ ਚਤੁਰਥੀ ਮੌਕੇ ਸਮਾਗਮਾਂ ਵਿਚ ਰੁਕਾਵਟ ਪਾਉਣ ਦੀ ਮੰਨਸ਼ਾ ਨਾਲ ਇੱਥੇ ਆਏ ਸਨ। ਇਸ ਦੌਰਾਨ ਇਸ ਗ੍ਰਿਫ਼ਤਾਰੀ ਤੋਂ ਬਾਅਦ ਸਬੰਧਤ ਹਿੰਦੂ ਨੇਤਾਵਾਂ ਨੂੰ ਸੁਰੱਖਿਆ ਦਿਤੀ ਗਈ ਹੈ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹਿੰਦੂ ਨੇਤਾਵਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

Tamilnadu PoliceTamilnadu Police

ਇਹ ਵੀ ਪੜ੍ਹੋ :  ਇਸ ਤੋਂ ਕੁੱਝ ਸਾਲ ਪਹਿਲਾਂ ਪੰਜਾਬ ਵਿਚ ਵੀ ਹਿੰਦੂ ਨੇਤਾਵਾਂ ਦੀ ਹੱਤਿਆ ਦੀ ਸਾਜਿਸ਼ ਦਾ ਪਰਦਾਫਾਸ਼ ਹੋਇਆ ਸੀ, ਜਿਸ ਵਿਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਮਾਮਲਿਆਂ ਵਿਚ ਪੰਜਾਬ ਪੁਲਿਸ ਨੇ  ਸ਼ਾਰਪ ਸ਼ੂਟਰ ਹਰਦੀਪ ਸਿੰਘ ਉਰਫ ਸ਼ੇਰਾ ਨੂੰ ਕਾਬੂ ਕੀਤਾ ਸੀ. ‘ਸ਼ੇਰਾ’ ‘ਤੇ ਦੋਸ਼ ਹੈ ਕਿ ਸੂਬੇ ਵਿਚ ਹੋਏ ਸਿਆਸੀ ਕਤਲਾਂ ‘ਚੋਂ ਜ਼ਿਆਦਾਤਰ ਕਤਲਾਂ ਨੂੰ ਉਸ ਨੇ ਹੀ ਅੰਜਾਮ ਦਿੱਤਾ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਜਾਂਚ ਏਜੰਸੀਆਂ ਮਾਸਟਰਮਾਈਂਡ ਤੱਕ ਪਹੁੰਚੀਆਂ ਹਨ।

ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਟਲੀ ਵਿਚ ਸ਼ਾਰਪ ਸ਼ੂਟਰ ਹਰਦੀਪ ਸਿੰਘ ਉਰਫ ਸ਼ੇਰਾ 2014 ਵਿਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਹਰਮਿੰਦਰ ਸਿੰਘ ਮਿੰਟੂ ਦੇ ਸੰਪਰਕ ਵਿਚ ਆਇਆ ਸੀ। ਉਸ ਦੌਰਾਨ ਸ਼ੇਰਾ ਉਥੇ ਪੜ੍ਹਾਈ ਕਰ ਰਿਹਾ ਸੀ ਅਤੇ ਇਕ ਪਰਿਵਾਰਕ ਸਮਾਗਮ ਦੌਰਾਨ ਦੋਵਾਂ ਦੀ ਮੁਲਾਕਾਤ ਹੋਈ ਸੀ। ਚੰਗੀ ਸਿਹਤ ਤੇ ਕੱਟੜਪੰਥੀ ਵਿਚਾਰਧਾਰਾ ਵੱਲ ਝੁਕਾਅ ਕਾਰਨ ਹੀ ਹਰਮਿੰਦਰ ਸਿੰਘ ਮਿੰਟੂ ਨੇ ਅਜਿਹੀਆਂ ਵਾਰਦਾਤਾਂ ਲਈ ਸ਼ੇਰਾ ਦੀ ਚੋਣ ਕੀਤੀ ਸੀ।

ਮੌਜੂਦਾ ਸਮੇਂ ‘ਚ ਜੇਲ ਵਿਚ ਬੰਦ ਮਿੰਟੂ ਨੇ ਹੀ ਉਸ ਦੌਰਾਨ ਸ਼ੇਰਾ ਨੂੰ ਦੁਬਈ ਭਿਜਵਾਇਆ ਸੀ, ਜਿਥੇ ਹਰਮੀਤ ਸਿੰਘ ਉਰਫ ਪੀਐੱਚਡੀ ਨੇ ਉਸਨੂੰ ਟਰੇਂਡ ਕੀਤਾ। ਪੰਜਾਬ ਪੁਲਿਸ ਦੇ ਇਕ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਟੀਮਾਂ ਨੇ ਪਤਾ ਲਗਾਇਆ ਹੈ ਕਿ ਸਾਰੇ ਕਤਲਾਂ ਦਾ ਪੈਟਰਨ ਇਕੋ ਜਿਹਾ ਸੀ। ਸਾਰੇ ਪੀੜਤਾਂ ਦੇ ਮਹੱਤਵਪੂਰਨ ਅੰਗਾਂ ‘ਤੇ ਗੋਲੀਆਂ ਮਾਰੀਆਂ ਗਈਆਂ ਸਨ। ਇਸੇ ਨਾਲ ਜਾਂਚ ਅਧਿਕਾਰੀਆਂ ਨੂੰ ਅੰਦਾਜ਼ਾ ਹੋਇਆ ਕਿ ਇਹ ਕਿਸੇ ਸ਼ਾਰਪ ਸ਼ੂਟਰ ਦਾ ਹੀ ਕੰਮ ਹੋ ਸਕਦਾ ਹੈ।

ਲਿਹਾਜ਼ਾ ਸਾਰੇ ਮਾਮਲਿਆਂ ਨੂੰ ਮਿਲਾਉਣ ਤੋਂ ਬਾਅਦ ਜਾਂਚ ਦੀ ਦਿਸ਼ਾ ਨੂੰ ਅੱਗੇ ਵਧਾਇਆ ਗਿਆ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਾਰਪ ਸ਼ੂਟਰ ਹਰਦੀਪ ਸਿੰਘ ਉਰਫ ਸ਼ੇਰਾ ਵਾਰਦਾਤ ਤੋਂ 15 ਦਿਨ ਪਹਿਲਾਂ ਹੀ ਇਟਲੀ ਤੋਂ ਭਾਰਤ ਆਉਂਦਾ ਸੀ। ਵਾਰਦਾਤ ਤੋਂ ਪਹਿਲਾਂ ਉਹ ਕਈ ਦਿਨਾਂ ਤੱਕ ਰੇਕੀ ਕਰਦਾ ਅਤੇ ਪੀੜਤ ਦੇ ਮਹੱਤਵਪੂਰਨ ਅੰਗਾਂ ‘ਤੇ 3 ਵਾਰ ਗੋਲੀਆਂ ਮਾਰਦਾ ਸੀ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਉਰਫ ਸ਼ੇਰਾ ਵਾਰਦਾਤ ਨੂੰ ਅੰਜਾਮ ਦੇਣ ਤੋਂ 2-3 ਦਿਨਾਂ ਬਾਅਦ ਇਟਲੀ ਵਾਪਸ ਚਲਾ ਜਾਂਦਾ ਸੀ। ਉਸ ਨੂੰ ਹਰੇਕ ਕਤਲ ਦੇ ਬਦਲੇ 5 ਲੱਖ ਰੁਪਏ ਮਿਲਦੇ ਸਨ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement