Weather Updates: ਇਹਨਾਂ ਰਾਜਾਂ ਵਿੱਚ ਅੱਜ ਮੀਂਹ ਦੇ ਸਕਦਾ ਹੈ ਦਸਤਕ  
Published : Sep 3, 2020, 9:53 am IST
Updated : Sep 3, 2020, 9:53 am IST
SHARE ARTICLE
 RAIN
RAIN

ਮੌਨਸੂਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਕਈ ਇਲਾਕਿਆਂ ਵਿੱਚ ਹੜ੍ਹਾਂ ਦਾ ਕਾਰਨ ਬਣ ਰਿਹਾ ਹੈ।

ਨਵੀਂ ਦਿੱਲੀ: ਮੌਨਸੂਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਕਈ ਇਲਾਕਿਆਂ ਵਿੱਚ ਹੜ੍ਹਾਂ ਦਾ ਕਾਰਨ ਬਣ ਰਿਹਾ ਹੈ। ਵੱਖ-ਵੱਖ ਰਾਜਾਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਵੀਰਵਾਰ ਨੂੰ ਦਿੱਲੀ, ਰਾਜਸਥਾਨ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Heavy RainHeavy Rain

ਬੁੱਧਵਾਰ ਨੂੰ ਰਾਜਸਥਾਨ ਦੇ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ। ਇਸ ਦੇ ਨਾਲ ਹੀ, ਦਿੱਲੀ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ ਮੀਂਹ ਦਾ ਦੌਰ ਅਗਲੇ ਪੰਜ ਦਿਨਾਂ ਤੱਕ ਦਿੱਲੀ ਵਿੱਚ ਜਾਰੀ ਰਹੇਗਾ ਅਤੇ ਵੀਰਵਾਰ ਨੂੰ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।

RainRain

ਭਾਰਤੀ ਮੌਸਮ ਵਿਭਾਗ  ਦੇ ਅਨੁਸਾਰ, ਇਸ ਸਾਲ ਅਗਸਤ 'ਚ ਦਿੱਲੀ ਵਿੱਚ 237 ਮਿਲੀਮੀਟਰ ਬਾਰਸ਼ ਹੋਈ, ਜੋ ਪਿਛਲੇ ਸੱਤ ਸਾਲਾਂ ਵਿੱਚ ਇਸ ਮਹੀਨੇ ਦੀ ਸਭ ਤੋਂ ਵੱਧ ਬਾਰਸ਼ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਜਸਥਾਨ ਦੇ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ।

RainRain

ਮੌਸਮ ਵਿਭਾਗ ਦੇ ਅਨੁਸਾਰ, ਪੂਰਬੀ ਰਾਜਸਥਾਨ ਵਿੱਚ, ਸਿਰੋਹੀ ਦੇ ਰੇਵਦਰ ਵਿੱਚ ਸਭ ਤੋਂ ਵੱਧ ਤਿੰਨ ਸੈਂਟੀਮੀਟਰ ਬਾਰਸ਼ ਹੋਈ, ਜਦੋਂ ਕਿ ਮਾਊਂਟ ਅਬੂ ਤਹਿਸੀਲ, ਬੇਗੁਨ ਅਤੇ ਪਿੰਦਵਾੜਾ ਵਿੱਚ ਦੋ ਤੋਂ ਦੋ ਸੈਂਟੀਮੀਟਰ ਬਾਰਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਬੂੰਡੀ, ਚਿਤੌੜਗੜ, ਡੂੰਗਰਪੁਰ, ਟੋਂਕ, ਰਾਜਸਮੰਦ, ਉਦੈਪੁਰ, ਜੋਧਪੁਰ, ਪਾਲੀ ਅਤੇ ਨਾਗੌਰ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ।

RainRain

ਉੱਤਰ ਪ੍ਰਦੇਸ਼ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਸਾਲ ਜੂਨ ਤੋਂ 28 ਅਗਸਤ ਦੇ ਵਿਚਕਾਰ ਹੜ੍ਹਾਂ ਕਾਰਨ 35 ਲੋਕਾਂ ਦੀ ਮੌਤ ਹੋ ਗਈ ਹੈ। ਰਾਜ ਰਾਹਤ ਕਮਿਸ਼ਨਰ ਸੰਜੇ ਗੋਇਲ ਨੇ ਕਿਹਾ ਕਿ ਬਹਰਾਇਚ ਵਿੱਚ ਸਭ ਤੋਂ ਵੱਧ 14 ਲੋਕਾਂ ਦੀ ਮੌਤ ਹੋਈ।

RainRain

ਇਸ ਤੋਂ ਇਲਾਵਾ ਲਖੀਮਪੁਰ ਖੇੜੀ ਵਿੱਚ ਛੇ, ਬਲਰਾਮਪੁਰ ਵਿੱਚ ਚਾਰ, ਬਾਰਾਬੰਕੀ-ਸੰਤ ਕਬੀਰ ਨਗਰ ਵਿੱਚ ਤਿੰਨ, ਅੰਬੇਦਕਰਨਗਰ-ਆਜ਼ਮਗੜ੍ਹ-ਬਲੀਆਂ-ਸ਼ਾਹਜਹਾਂਪੁਰ-ਸੀਤਾਪੁਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਗੋਇਲ ਨੇ ਕਿਹਾ ਕਿ ਰਾਜ ਦੇ 14 ਜ਼ਿਲ੍ਹਿਆਂ- ਅੰਬੇਦਕਰਨਗਰ, ਅਯੁੱਧਿਆ, ਆਜ਼ਮਗੜ੍ਹ, ਬਲੀਆ, ਬਾਰਾਬੰਕੀ, ਬਸਤੀ, ਦਿਓਰੀਆ, ਫਰੂਖਾਬਾਦ, ਗੋਂਡਾ, ਲਖੀਮਪੁਰ ਖੇੜੀ, ਕੁਸ਼ੀਨਗਰ, ਮੌ, ਸੰਤ ਕਬੀਰਨਗਰ ਅਤੇ ਸੀਤਾਪੁਰ ਦੇ 569 ਪਿੰਡ ਹੜ੍ਹਾਂ ਨਾਲ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਨਾਲ ਪ੍ਰਭਾਵਿਤ 569 ਪਿੰਡ ਵਿੱਚੋਂ 257 ਪਿੰਡ ਡੁੱਬ ਗਏ ਹਨ। ਗੋਇਲ ਨੇ ਕਿਹਾ ਕਿ ਗੰਗਾ ਅਤੇ ਸਰਯੁ ਨਦੀਆਂ ਬਾਲੀਆ ਵਿੱਚ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਹੀਆਂ ਹਨ।

ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਵੀਰਵਾਰ ਨੂੰ ਬਿਜਲੀ ਗੜਕਣ ਨਾਲ ਮੀਂਹ ਪੈ ਸਕਦਾ ਹੈ। ਵਿਭਾਗ ਦੇ ਅਨੁਸਾਰ 3 ਸਤੰਬਰ ਨੂੰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕੁਝ ਥਾਵਾਂ ਤੇ ਭਾਰੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ।

ਇਸ ਦੌਰਾਨ ਹਰਿਆਣਾ ਅਤੇ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਮੌਸਮ ਵਿਭਾਗ, ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਅਨੁਸਾਰ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਦੋ ਦਿਨਾਂ ਵਿੱਚ ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement