
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨਰੇਸ਼ ਟਿਕੈਤ ਨੇ ਕਿਹਾ, "ਅਸੀਂ ਵੀ ਭਾਜਪਾ ਨੂੰ ਵੋਟ ਪਾਉਣ ਦਾ ਅਪਰਾਧ ਕੀਤਾ ਹੈ।"
ਨਵੀਂ ਦਿੱਲੀ: 81 ਪਿੰਡਾਂ ਦੇ ਕਿਸਾਨ (Farmers) ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਨੋਇਡਾ ਅਥਾਰਟੀ (Noida Authority) ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਪਹੁੰਚੇ ਸਨ। ਉਥੇ ਪਹਿਲਾਂ ਹੀ ਤਾਇਨਾਤ ਭਾਰੀ ਪੁਲਿਸ ਫੋਰਸ ਨੇ ਹਰੋਲਾ ਪਿੰਡ ਦੇ ਨੇੜੇ ਕਿਸਾਨਾਂ ਨੂੰ ਘੇਰ ਲਿਆ ਅਤੇ ਲਗਭਗ ਡੇਢ ਸੌ ਕਿਸਾਨ ਅਤੇ ਨੇਤਾਵਾਂ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਗਿਆ। ਉਧਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨਰੇਸ਼ ਟਿਕੈਤ (Naresh Tikait) ਨੇ ਕਿਹਾ ਹੈ ਕਿ, "ਅਸੀਂ ਵੀ ਭਾਜਪਾ ਨੂੰ ਵੋਟ ਪਾਉਣ ਦਾ ਅਪਰਾਧ ਕੀਤਾ ਹੈ। ਅਸੀਂ ਮੋਦੀ ਅਤੇ ਯੋਗੀ ਦੋਵਾਂ ਨੂੰ ਵੋਟ ਦੇ ਕੇ ਬਹੁਤ ਵੱਡੀ ਗਲਤੀ ਕੀਤੀ ਹੈ।"
ਹੋਰ ਪੜ੍ਹੋ: ਮਿੱਟੀ ਹੋਇਆ 460 MW ਬਿਜਲੀ ਪੈਦਾ ਕਰਨ ਵਾਲਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ
Farmers Protest
ਵਧੀਕ ਡਿਪਟੀ ਪੁਲਿਸ ਕਮਿਸ਼ਨਰ (ਜ਼ੋਨ -1) ਰਣਵਿਜੇ ਸਿੰਘ ਨੇ ਦੱਸਿਆ ਕਿ ਕੋਵਿਡ -19 (Coronavirus) ਕਾਰਨ ਜ਼ਿਲ੍ਹੇ ਵਿਚ ਧਾਰਾ 144 ਲਾਗੂ ਹੈ। ਸ਼ੁੱਕਰਵਾਰ ਨੂੰ, ਸੈਂਕੜੇ ਕਿਸਾਨ ਭਾਰਤੀ ਕਿਸਾਨ ਪ੍ਰੀਸ਼ਦ (Indian Farmers Council) ਦੇ ਬੈਨਰ ਹੇਠ ਨੋਇਡਾ ਅਥਾਰਟੀ ਦੇ ਵਿਰੋਧ ਕਰਨ ਆਏ ਸਨ। ਪੁਲਿਸ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਇਕ ਨਾ ਸੁਣੀ। ਉਨ੍ਹਾਂ ਕਿਹਾ ਕਿ ਧਰਨੇ ਵਿਚ ਔਰਤਾਂ ਅਤੇ ਮਰਦ ਵੀ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਪੁਲਿਸ ਨੇ ਸੈਂਕੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਵਿਰੋਧੀ ਪਾਰਟੀਆਂ ਨੇ ਜਤਾਇਆ ਇਤਰਾਜ਼
Farmers Protest
ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀਬਾੜੀ ਕਾਨੂੰਨਾਂ (Farm Laws) ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤੇ ਗਏ 25 ਸਤੰਬਰ ਦੇ "ਭਾਰਤ ਬੰਦ" ਦੇ ਸੱਦੇ ਦਾ ਸਮਰਥਨ ਕਰਨ ਦਾ ਖੱਬੇ ਪੱਖੀ ਪਾਰਟੀਆਂ (Left-wing Parties) ਨੇ ਐਲਾਨ ਕੀਤਾ ਹੈ। ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (CPI-M), ਭਾਰਤੀ ਕਮਿਊਨਿਸਟ ਪਾਰਟੀ (CPI), ਫਾਰਵਰਡ ਬਲਾਕ ਅਤੇ ਇਨਕਲਾਬੀ ਸਮਾਜਵਾਦੀ ਪਾਰਟੀ (RSP) ਵੱਲੋਂ ਵੀਰਵਾਰ ਨੂੰ ਜਾਰੀ ਸਾਂਝੇ ਬਿਆਨ ਵਿਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।