
CBI ਵੱਲੋਂ ਦਾਇਰ ਕੀਤੀ ਗਈ ਮੈਡੀਕਲ ਰਿਪੋਰਟ ਦੇ ਅਨੁਸਾਰ ਸੱਜਣ ਕੁਮਾਰ ਦੀ ਸਿਹਤ ਸਥਿਰ ਹੈ ਤੇ ਹੁਣ ਸੁਧਾਰ ਹੋ ਰਿਹਾ ਹੈ।
ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਹਿੰਸਾ (1984 Anti-Sikh Violence) ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ (Sajjan Kumar) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਇਨਕਾਰ (Bail Refused) ਕਰ ਦਿੱਤਾ ਹੈ। ਅਦਾਲਤ ਵਿਚ CBI ਵੱਲੋਂ ਦਾਇਰ ਕੀਤੀ ਗਈ ਮੈਡੀਕਲ ਰਿਪੋਰਟ (Medical Report) ਦੇ ਅਨੁਸਾਰ ਸੱਜਣ ਕੁਮਾਰ ਦੀ ਸਿਹਤ ਸਥਿਰ ਹੈ ਅਤੇ ਹੁਣ ਸੁਧਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ- 'ਆਪ' ਵੱਲੋਂ ਇਜਲਾਸ ਵਧਾਉਣ ਦੀ ਮੰਗ, ਕਿਹਾ-ਇੱਕ ਦਿਨ ਦਾ ਸੈਸ਼ਨ ਰੱਖ ਕੇ ਸਰਕਾਰ ਨੇ ਕੀਤੀ ਖਾਨਾਪੂਰਤੀ
Supreme Court
ਦਰਅਸਲ, CBI ਨੇ ਮੈਡੀਕਲ ਰਿਪੋਰਟ ਵਿੱਚ ਕਿਹਾ ਕਿ ਸੱਜਣ ਕੁਮਾਰ ਦੀ ਸਿਹਤ ਅਜੇ ਠੀਕ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ 'ਤੇ ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਉਹ ਮੇਦਾਂਤਾ 'ਚ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ। ਇਸ 'ਤੇ ਸੁਪਰੀਮ ਕੋਰਟ (Supreme Court) ਨੇ ਕਿਹਾ ਕਿ ਸੱਜਣ ਕੁਮਾਰ ਇਕੱਲੇ ਨਹੀਂ ਹਨ ਜਿਨ੍ਹਾਂ ਨੂੰ ਵਿਸ਼ੇਸ਼ ਇਲਾਜ ਦਿੱਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ਵਿਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਉਹ ਜੇਲ੍ਹ ਵਿਚ ਡਾਕਟਰਾਂ ਦੀ ਨਿਗਰਾਨੀ ਹੇਠ ਆਪਣਾ ਇਲਾਜ ਕਰਵਾ ਸਕਦੇ ਹਨ।
ਹੋਰ ਪੜ੍ਹੋ: ਅਵਨੀ ਲੇਖਾਰਾ ਨੇ ਟੋਕੀਓ ਪੈਰਾਲੰਪਿਕਸ ਵਿੱਚ ਰਚਿਆ ਇਤਿਹਾਸ, ਸੋਨੇ ਤੋਂ ਬਾਅਦ ਜਿੱਤਿਆ ਕਾਂਸੀ ਦਾ ਤਗਮਾ
Sajjan Kumar
ਹੋਰ ਪੜ੍ਹੋ: ਅਮਰੀਕਾ 'ਚ ਤੂਫਾਨ ਈਡਾ ਨੇ ਮਚਾਈ ਤਬਾਹੀ, 45 ਲੋਕਾਂ ਦੀ ਮੌਤ
ਦੱਸ ਦੇਈਏ ਕਿ ਸੱਜਣ ਕੁਮਾਰ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਅੰਤਰਿਮ ਜ਼ਮਾਨਤ ਮੰਗੀ ਸੀ। ਇਸ 'ਤੇ ਸੁਪਰੀਮ ਕੋਰਟ ਨੇ CBI ਤੋਂ ਸੱਜਣ ਕੁਮਾਰ ਦੀ ਸਿਹਤ ਬਾਰੇ ਜਾਣਕਾਰੀ ਮੰਗੀ ਸੀ। ਸੱਜਣ ਕੁਮਾਰ ਨੇ ਜਸਟਿਸ ਸੰਜੇ ਕ੍ਰਿਸ਼ਨਾ ਕੌਲ ਅਤੇ ਜਸਟਿਸ ਰਾਏ ਦੇ ਬੈਂਚ ਨੂੰ ਸਿਹਤ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਹੋਣ ਅਤੇ ਇਲਾਜ ਦੀ ਲੋੜ ਹੈ। ਉਸਨੇ ਇਹ ਵੀ ਦੱਸਿਆ ਸੀ ਕਿ ਇਸ ਵੇਲੇ ਉਸਨੂੰ ਸਰਕਾਰੀ ਹਸਪਤਾਲ ਵਿਚ ਮੁਹੱਈਆ ਕਰਵਾਏ ਜਾ ਰਹੇ ਇਲਾਜ ਤੋਂ ਸਿਹਤ ਲਾਭ ਨਹੀਂ ਮਿਲ ਰਹੇ ਹਨ।