
ਪੁਲਿਸ ਨੇ ਕਬਜ਼ੇ ’ਚ ਲਾਸ਼ਾ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ’ਚ ਭੇਜੀਆ
ਸੋਨਭੱਦਰ: ਚੋਰਪਾਨੀਆ ਦੇ ਕੋਲ ਮੁੱਖ ਸੜਕ 'ਤੇ ਟਰੱਕ ਨੇ ਤਿੰਨ ਲੋਕਾਂ ਨੂੰ ਕੁਚਲ ਦਿੱਤਾ। ਟਰੱਕ ਦੀ ਚਪੇਟ ’ਚ ਆਉਣ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋ ਨੌਜਵਾਨ ਬਾਈਕ ’ਤੇ ਸਵਾਰ ਸਨ, ਤੇ ਔਰਤ ਸੜਕ ਦੇ ਕਿਨਾਰੇ ਖੜ੍ਹੀ ਦੋਵਾਂ ਨੌਜਵਾਨਾਂ ਨਾਲ ਗੱਲਾਂ ਕਰ ਰਹੀ ਸੀ। ਅਚਾਨਕ ਤੇਜ਼ ਰਫ਼ਤਾਰ ਟਰੱਕ ਦਾ ਸੰਤੁਲਨ ਵਿਗੜ ਜਾਂਦੇ ਹੈ ਤੇ ਤਿੰਨਾਂ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੰਦਾ ਹੈ।
ਦੋਵੇਂ ਨੌਜਵਾਨ ਝਾਰਖੰਡ ਦੇ ਰਹਿਣ ਵਾਲੇ ਸਨ, ਜਦਕਿ ਔਰਤ ਜੁਗੇਲ ਇਲਾਕੇ ਦੀ ਰਹਿਣ ਵਾਲੀ ਸੀ। ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ।
ਨੌਜਵਾਨ ਡਾਲਾ ਓਬਰਾ ਇਲਾਕੇ ਵਿਚ ਮੋਟਰਸਾਈਕਲ ’ਤੇ ਜਾ ਰਹੇ ਸਨ। ਜਦੋਂ ਉਹ ਪਿੰਡ ਚੋਰਪਾਨੀਆ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਇੱਕ ਔਰਤ ਖੜੀ ਸੀ। ਤਿੰਨੋਂ ਮਜ਼ਦੂਰੀ ਦਾ ਕੰਮ ਕਰਦੇ ਸਨ ਅਤੇ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਸਨ। ਤਿੰਨੋਂ ਸੜਕ ਕਿਨਾਰੇ ਖੜ੍ਹੇ ਹੋ ਕੇ ਗੱਲਾਂ ਕਰ ਰਹੇ ਸਨ, ਇਸੇ ਦੌਰਾਨ ਇੱਕ ਟਰੱਕ ਨੇ ਆ ਕੇ ਤਿੰਨਾਂ ਨੂੰ ਦਰੜ ਦਿੱਤਾ। ਇਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਕਾਰਨ ਟਰੈਫ਼ਿਕ ਜਾਮ ਹੋ ਗਿਆ। ਦੂਜੇ ਪਾਸੇ ਪੁਲਿਸ ਗਸ਼ਤ ਦਾ ਮੁਆਇਨਾ ਕਰਨ ਲਈ ਪੁੱਜੇ ਜ਼ਿਲ੍ਹੇ ਦੇ ਰੋਸਟਰ ਇੰਚਾਰਜ ਵੀ ਮੌਕੇ ’ਤੇ ਪਹੁੰਚ ਗਏ। ਉਸ ਨੇ ਸੜਕ ਕਿਨਾਰੇ ਪਈਆਂ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਆਵਾਜਾਈ ਬਹਾਲ ਕਰਵਾਈ ਅਤੇ ਘਟਨਾ ਦੀ ਸੂਚਨਾ ਚੋਪਨ ਪੁਲਿਸ ਨੂੰ ਦਿੱਤੀ।