ਬੰਗਲਾਦੇਸ਼ ਸਰਹੱਦ 'ਤੇ 106 ਸੋਨੇ ਦੇ ਬਿਸਕੁਟਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ

By : GAGANDEEP

Published : Sep 3, 2023, 6:55 pm IST
Updated : Sep 3, 2023, 6:55 pm IST
SHARE ARTICLE
photo
photo

ਬਰਾਮਦ ਸੋਨੇ ਦੀ ਕੀਮਤ 8.50 ਕਰੋੜ ਰੁਪਏ

 

ਕੋਲਕਾਤਾ: ਬੀਐਸਐਫ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ), ਕੋਲਕਾਤਾ ਦੀ ਇੱਕ ਟੀਮ ਨੇ ਇੱਕ ਸਾਂਝੇ ਆਪ੍ਰੇਸ਼ਨ ਵਿਚ ਨਾਦੀਆ ਜ਼ਿਲ੍ਹੇ ਵਿਚ ਭਾਰਤ-ਬੰਗਲਾਦੇਸ਼ ਸਰਹੱਦ ਨੇੜੇ ਸੋਨੇ ਦੀ ਤਸਕਰੀ ਦੀ ਇੱਕ ਵੱਡੀ ਕਾਰਵਾਈ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇੱਕ ਘਰ ਤੋਂ 106 ਸੋਨੇ ਦੇ ਬਿਸਕੁਟਾਂ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਨੇ ਐਤਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਜ਼ਬਤ ਕੀਤੇ ਗਏ ਸੋਨੇ ਦਾ ਵਜ਼ਨ 14.296 ਕਿਲੋਗ੍ਰਾਮ ਹੈ, ਜਿਸ ਦੀ ਭਾਰਤੀ ਬਾਜ਼ਾਰ ਵਿਚ ਅੰਦਾਜ਼ਨ ਕੀਮਤ 8.50 ਕਰੋੜ ਰੁਪਏ ਹੈ।

 

ਇਹ ਵੀ ਪੜ੍ਹੋ: ਹਲਕਾ ਅਟਾਰੀ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਵਿਅਕਤੀ ਦੀ ਹੋਈ ਮੌਤ

ਇਹ ਸੋਨਾ ਬੰਗਲਾਦੇਸ਼ ਤੋਂ ਤਸਕਰੀ ਕਰਕੇ ਲਿਆਂਦਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੋਨੇ ਦੇ ਬਿਸਕੁਟ ਘਰ ਦੇ ਅੰਦਰ ਕੂੜੇ ਦੇ ਢੇਰ ਵਿੱਚ ਕੱਪੜੇ ਦੇ ਦੋ ਥੈਲਿਆਂ ਵਿੱਚ ਛੁਪਾ ਕੇ ਰੱਖੇ ਗਏ ਸਨ। ਗੁਪਤ ਸੂਚਨਾ ਦੇ ਆਧਾਰ 'ਤੇ ਬੀਐਸਐਫ ਦੀ 32ਵੀਂ ਕੋਰ ਦੇ ਜਵਾਨਾਂ ਅਤੇ ਡੀਆਰਆਈ ਦੀ ਟੀਮ ਨੇ ਸ਼ਨੀਵਾਰ ਨੂੰ ਇੱਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਅਤੇ ਦੱਖਣੀ ਬੰਗਾਲ ਫਰੰਟੀਅਰ ਦੇ ਅਧੀਨ ਸਰਹੱਦੀ ਚੌਕੀ ਵਿਜੇਪੁਰ ਖੇਤਰ ਦੇ ਇਕ ਘਰ ਤੋਂ ਸੋਨੇ ਦੀ ਇੱਕ ਖੇਪ ਜ਼ਬਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਡੀਆਰਆਈ ਨੂੰ ਸਰਹੱਦੀ ਖੇਤਰ 'ਚ ਸਥਿਤ ਵਿਜੇਪੁਰ ਪਿੰਡ 'ਚ ਕਿਸੇ ਦੇ ਘਰ 'ਚ ਸੋਨਾ ਲੁਕਾਏ ਜਾਣ ਦੀ ਠੋਸ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ: ਭਾਰਤੀ ਪੇਸ਼ੇਵਰਾਂ ਲਈ ਚੰਗੀ ਖ਼ਬਰ, ਇੰਡੋਨੇਸ਼ੀਆ ਨੇ ਸ਼ੁਰੂ ਕੀਤੀ 'ਗੋਲਡਨ ਵੀਜ਼ਾ' ਸਕੀਮ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement