ਹੁਣ ਪੁਣੇ ’ਚ ਗਣਪਤੀ ਉਤਸਵ ਲਈ ਪੰਡਾਲ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ!, ਜਾਣੋ ਸ਼੍ਰੋਮਣੀ ਕਮੇਟੀ ਵਲੋਂ ਕੀ ਕੀਤਾ ਜਾਵੇਗਾ ਐਕਸ਼ਨ
Published : Sep 3, 2024, 9:52 pm IST
Updated : Sep 3, 2024, 9:52 pm IST
SHARE ARTICLE
Pune Pandal.
Pune Pandal.

ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕੀਤੀ ਜਾ ਸਕਦੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਖੇਤਰ ’ਚ ਗਣਪਤੀ ਉਤਸਵ ਲਈ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਨ ਵਾਲੇ ਪੰਡਾਲ ਦੀ ਉਸਾਰੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿਤਾ ਹੈ। 

ਐਡਵੋਕੇਟ ਧਾਮੀ ਨੇ ਦਸਿਆ ਕਿ ਪੁਣੇ ਸਿੱਖ ਸੰਗਤ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪੰਡਾਲ ਪੁਣੇ ਸ਼ਹਿਰ ਦੇ ਕੈਂਪ ਖੇਤਰ ’ਚ ਗਣਪਤੀ ਪੂਜਾ ਲਈ ਬਣਾਇਆ ਗਿਆ ਹੈ, ਜੋ ਬਿਲਕੁਲ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ  ਹੈ। 

ਉਨ੍ਹਾਂ ਕਿਹਾ ਕਿ ਪੁਣੇ ਦੀ ਸਿੱਖ ਸੰਗਤ ਅਨੁਸਾਰ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਏਰੀਆ ਦੀ ਪ੍ਰਬੰਧਕ ਕਮੇਟੀ ਇਸ ਕੰਮ ਵਿਚ ਮੋਹਰੀ ਭੂਮਿਕਾ ਨਿਭਾ ਰਹੀ ਹੈ, ਜੋ ਕਿ ਹੋਰ ਵੀ ਦੁਖਦਾਈ ਹੈ। ਉਨ੍ਹਾਂ ਕਿਹਾ, ‘‘ਕੁੱਝ ਲੋਕ ਜਾਣਬੁਝ  ਕੇ ਇਤਿਹਾਸਕ ਸਿੱਖ ਪਵਿੱਤਰ ਸਥਾਨਾਂ ਦੀ ਨਕਲ ਕਰਦੇ ਹਨ, ਜਿਸ ਨਾਲ ਭਾਈਚਾਰੇ ਦੀਆਂ ਧਾਰਮਕ  ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।’’ 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਕਾਰਵਾਈ ਸਿੱਖ ਪਰੰਪਰਾਵਾਂ, ਰੀਤੀ-ਰਿਵਾਜਾਂ ਅਤੇ ਸਿਧਾਂਤਾਂ ਦੇ ਵਿਰੁਧ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਕ  ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ, ‘‘ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕੀਤੀ ਜਾ ਸਕਦੀ। ਜਿਨ੍ਹਾਂ ਨੇ ਅਜਿਹਾ ਕੀਤਾ, ਉਨ੍ਹਾਂ ਨੂੰ ਸਿੱਖ ਪਰੰਪਰਾਵਾਂ, ਵਿਸ਼ਵਾਸਾਂ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਸੀ।’’

ਐਡਵੋਕੇਟ ਧਾਮੀ ਨੇ ਦਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ  ਜਾਂਚ ਲਈ ਟੀਮ ਪੁਣੇ ਭੇਜੀ ਜਾ ਰਹੀ ਹੈ। ਉਨ੍ਹਾਂ ਮੌਜੂਦਾ ਸਮੇਂ ’ਚ ਅਜਿਹੀਆਂ ਸਿੱਖ ਵਿਰੋਧੀ ਗਤੀਵਿਧੀਆਂ ’ਤੇ  ਵੀ ਚਿੰਤਾ ਜ਼ਾਹਰ ਕੀਤੀ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਮੌਕੇ ’ਤੇ  ਰੋਕਣ ਦੀ ਕੋਸ਼ਿਸ਼ ਕਰਨ ਅਤੇ ਇਸ ’ਚ ਭਾਗੀਦਾਰ ਨਾ ਬਣਨ ਲਈ ਕਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਗੁਰਦੁਆਰਾ ਕਮੇਟੀ ਵੀ ਦੋਸ਼ੀ ਪਾਈ ਗਈ ਤਾਂ ਅਗਲੇਰੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਭੇਜਿਆ ਜਾਵੇਗਾ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲੇ ਤੁਰਤ  ਸਿੱਖ ਜਥੇਬੰਦੀ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦੇ ਜਾਣ। 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement