
ਛੱਤੀਸਗੜ੍ਹ ਦੇ ਦੰਤੇਵਾੜਾ ਅਤੇ ਬੀਜਾਪੁਰ ਜ਼ਿਲ੍ਹਿਆਂ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁੱਠਭੇੜ ਹੋਈ
Chhattisgarh Naxalites killed : ਛੱਤੀਸਗੜ੍ਹ ਦੇ ਦੰਤੇਵਾੜਾ ਅਤੇ ਬੀਜਾਪੁਰ ਜ਼ਿਲ੍ਹਿਆਂ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁੱਠਭੇੜ ਹੋਈ ਹੈ। ਮੁੱਠਭੇੜ 'ਚ 9 ਨਕਸਲੀ ਮਾਰੇ ਗਏ ਹਨ। ਸਰਹੱਦੀ ਖੇਤਰ ਵਿੱਚ ਨਕਸਲੀਆਂ ਨੂੰ ਖ਼ਤਮ ਕਰਨ ਦੀ ਮੁਹਿੰਮ ਅਜੇ ਵੀ ਜਾਰੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਸਾਰੇ ਜਵਾਨ ਸੁਰੱਖਿਅਤ ਦੱਸੇ ਜਾ ਰਹੇ ਹਨ। ਆਈਜੀ ਬਸਤਰ ਪੀ ਸੁੰਦਰਰਾਜ ਨੇ ਵੀ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਪੱਛਮੀ ਬਸਤਰ ਡਿਵੀਜ਼ਨ 'ਚ ਨਕਸਲੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਇਕ ਸਾਂਝੀ ਪੁਲਸ ਪਾਰਟੀ ਨੇ ਸਰਚ ਮੁਹਿੰਮ ਚਲਾਈ ਸੀ। ਇਸ ਦੌਰਾਨ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਮੁਤਾਬਕ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਿਸ ਪਾਰਟੀ ਵੱਲੋਂ ਮੁਕਾਬਲਾ ਖ਼ਤਮ ਹੋਣ ਤੋਂ ਬਾਅਦ ਪੂਰੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਵੱਡੀ ਗਿਣਤੀ 'ਚ ਨਕਸਲੀ ਜ਼ਖਮੀ ਹੋਏ ਹਨ, ਜਿਨ੍ਹਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
65 ਨਕਸਲੀਆਂ ਦੇ ਲੁਕੇ ਹੋਣ ਦਾ ਸ਼ੱਕ
ਅਧਿਕਾਰੀਆਂ ਨੇ ਦੱਸਿਆ ਕਿ 5 ਤੋਂ 7 ਕਿਲੋਮੀਟਰ ਦੇ ਜੰਗਲੀ ਖੇਤਰ 'ਚ 65 ਨਕਸਲੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਸੂਚਨਾ ਮਿਲਣ 'ਤੇ ਦਾਂਤੇਵਾੜਾ ਅਤੇ ਬੀਜਾਪੁਰ ਜ਼ਿਲੇ ਦੀ ਪੁਲਸ ਨੇ ਹੋਰ ਸੁਰੱਖਿਆ ਬਲਾਂ ਨਾਲ ਮਿਲ ਕੇ ਕਾਰਵਾਈ ਕੀਤੀ। ਰਾਤ ਨੂੰ ਸਿਪਾਹੀ ਮੌਕੇ 'ਤੇ ਪਹੁੰਚ ਗਏ। ਇਸ ਤੋਂ ਬਾਅਦ ਸਵੇਰੇ ਮੁੱਠਭੇੜ ਸ਼ੁਰੂ ਹੋ ਗਈ।
ਬੀਜਾਪੁਰ 'ਚ 5 ਨਕਸਲੀਆਂ ਨੇ ਕੀਤਾ ਆਤਮ ਸਮਰਪਣ
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲੇ 'ਚ ਸੋਮਵਾਰ ਨੂੰ ਪੰਜ ਨਕਸਲੀਆਂ ਨੇ ਆਤਮ ਸਮਰਪਣ ਕੀਤਾ ਸੀ, ਜਿਨ੍ਹਾਂ 'ਚੋਂ ਦੋ 'ਤੇ ਕੁੱਲ 2 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਆਤਮ ਸਮਰਪਣ ਕਰਨ ਵਾਲਿਆਂ 'ਚ ਮਹਿਲਾ ਅੱਤਵਾਦੀ ਪੋਡੀਅਮ ਬੁਦਰੀ ਦੇ ਨਾਲ-ਨਾਲ ਮੱਲਮ ਦੇਵਾ ਅਤੇ ਕਰਤਮ ਹੜਮਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੀ ਸਮਰਪਣ ਅਤੇ ਮੁੜ ਵਸੇਬਾ ਨੀਤੀ ਅਨੁਸਾਰ ਸਹੂਲਤਾਂ ਦਿੱਤੀਆਂ ਜਾਣਗੀਆਂ।