Uttarakhand News : LKG ਦੀ ਵਿਦਿਆਰਥਣ ਨਾਲ ਤਿੰਨ ਸਕੂਲੀ ਬੱਚਿਆਂ ਨੇ ਕੀਤਾ ਗੈਂਗਰੇਪ
Published : Sep 3, 2024, 6:27 pm IST
Updated : Sep 3, 2024, 6:27 pm IST
SHARE ARTICLE
 four year old Girl Gang Rape
four year old Girl Gang Rape

ਪੁਲਿਸ ਨੇ ਮਾਮਲਾ ਦਰਜ ਕਰਕੇ ਸਕੂਲੀ ਬੱਚਿਆਂ ਨੂੰ ਹਿਰਾਸਤ ਵਿਚ ਲੈ ਕੇ ਚਾਈਲਡ ਕੇਅਰ ਵਿਚ ਭੇਜ ਦਿੱਤਾ

Uttarakhand News : ਉੱਤਰਾਖੰਡ ਦੇ ਊਧਮ ਸਿੰਘ ਨਗਰ 'ਚ 4 ਸਾਲ ਦੀ ਮਾਸੂਮ ਸਕੂਲੀ ਵਿਦਿਆਰਥਣ ਨਾਲ ਗੈਂਗਰੇਪ ਦੀ ਘਟਨਾ ਸਾਹਮਣੇ ਆਈ ਹੈ। ਆਰੋਪ ਹੈ ਕਿ ਵਿਦਿਆਰਥਣ ਨਾਲ ਸਕੂਲ ਵਿੱਚ ਪੜ੍ਹਦੇ ਤਿੰਨ ਵਿਦਿਆਰਥੀਆਂ ਨੇ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦਿੱਤਾ। 

ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਸਕੂਲੀ ਬੱਚਿਆਂ ਨੂੰ ਹਿਰਾਸਤ ਵਿਚ ਲੈ ਕੇ ਚਾਈਲਡ ਕੇਅਰ ਵਿਚ ਭੇਜ ਦਿੱਤਾ। ਐਸਐਸਪੀ ਡਾਕਟਰ ਮੰਜੂ ਨਾਥ ਟੀਸੀ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। 

 LKG ਦੀ ਵਿਦਿਆਰਥਣ ਹੈ ਪੀੜਤ ਲੜਕੀ 

ਪੀੜਤ 4 ਸਾਲ ਦੀ ਮਾਸੂਮ ਬੱਚੀ ਐਲਕੇਜੀ ਵਿੱਚ ਪੜ੍ਹਦੀ ਹੈ। ਤਿੰਨੋਂ ਦੋਸ਼ੀ ਨਾਬਾਲਗ ਹਨ। ਤਿੰਨੋਂ ਮੁਲਜ਼ਮ ਇੱਕੋ ਸਕੂਲ ਵਿੱਚ ਪਹਿਲੀ, ਦੂਜੀ ਅਤੇ ਪੰਜਵੀਂ ਜਮਾਤ ਵਿੱਚ ਪੜ੍ਹਦੇ ਹਨ। ਜਿਨ੍ਹਾਂ ਦੀ ਉਮਰ 9 ਸਾਲ, 11 ਸਾਲ ਅਤੇ 14 ਸਾਲ ਦੱਸੀ ਗਈ ਹੈ।  ਪੁਲਿਸ ਨੇ ਇਹਤਿਆਤ ਵਜੋਂ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਹੈ। ਪੁਲੀਸ ਨੇ ਕੇਸ ਦਰਜ ਕਰਕੇ ਤਿੰਨਾਂ ਮੁਲਜ਼ਮ ਬੱਚਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

4 ਸਾਲ ਦੀ ਬੱਚੀ ਨਾਲ ਗੈਂਗਰੇਪ

ਪੁਲਸ ਨੇ ਦੱਸਿਆ ਕਿ ਪਿੰਡ ਦੀ ਰਹਿਣ ਵਾਲੀ ਇਕ ਔਰਤ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਚਾਰ ਸਾਲਾ ਬੇਟੀ ਨਾਲ ਤਿੰਨ ਸਕੂਲੀ ਵਿਦਿਆਰਥੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਗਿਆ ਕਿ ਉਕਤ ਲੜਕੀ ਪਿੰਡ ਦੇ ਸਰਕਾਰੀ ਸਕੂਲ 'ਚ ਪੜ੍ਹਨ ਲਈ ਜਾਂਦੀ ਸੀ। ਸੋਮਵਾਰ ਨੂੰ ਵੀ ਉਹ ਸਵੇਰੇ ਅੱਠ ਵਜੇ ਸਕੂਲ ਗਈ ਸੀ ਪਰ ਦੋ-ਤਿੰਨ ਘੰਟੇ ਬਾਅਦ ਉਹ ਰੋਂਦੀ ਹੋਈ ਘਰ ਆਈ। ਜਦੋਂ ਉਸਦੀ ਮਾਂ ਨੇ ਰੋਣ ਦਾ ਕਾਰਨ ਪੁੱਛਿਆ ਤਾਂ ਉਸਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਦੇ ਤਿੰਨ ਬੱਚਿਆਂ ਨੇ ਉਸਦੇ ਗੁਪਤ ਅੰਗਾਂ ਨਾਲ ਛੇੜਛਾੜ ਕੀਤੀ ਸੀ। ਇਸ ਤੋਂ ਬਾਅਦ ਮਹਿਲਾ ਥਾਣੇ ਪਹੁੰਚੀ ਅਤੇ ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲਾ ਦਰਜ ਕਰਕੇ ਲੜਕੀ ਦਾ ਮੈਡੀਕਲ ਕਰਵਾਇਆ ਹੈ।

 ਪੁਲਿਸ ਨੇ ਤਿੰਨ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ  

ਇਸ ਮਾਮਲੇ 'ਤੇ ਸੀਨੀਅਰ ਪੁਲਿਸ ਕਪਤਾਨ ਡਾ: ਮੰਜੂਨਾਥ ਟੀਸੀ ਨੇ ਦੱਸਿਆ ਕਿ ਸਕੂਲ 'ਚ 4 ਸਾਲ ਦੀ ਬੱਚੀ ਨਾਲ ਸਮੂਹਿਕ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਹੈ।  ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸਕੂਲ ਦੇ ਤਿੰਨ ਨਾਬਾਲਗ ਵਿਦਿਆਰਥੀਆਂ ਨੂੰ ਹਿਰਾਸਤ 'ਚ ਲੈ ਕੇ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।

 

Location: India, Uttarakhand

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement