ਕਿਹਾ- ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਤੋਂ ਬਿਨਾਂ ਸਰਕਾਰ ਬਣਾਉਣਾ ਸੰਭਵ ਨਹੀਂ ਹੋਵੇਗਾ
Jammu Kashmir Election 2024 : ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ’ਚ ਭਾਜਪਾ ਨਾਲ ਗਠਜੋੜ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਤੋਂ ਬਿਨਾਂ ਸਰਕਾਰ ਬਣਾਉਣਾ ਸੰਭਵ ਨਹੀਂ ਹੋਵੇਗਾ।
ਮਹਿਬੂਬਾ ਨੇ ਨੈਸ਼ਨਲ ਕਾਨਫਰੰਸ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਦਾਅਵਾ ਕੀਤਾ ਕਿ ਪਾਰਟੀ ਸਿਰਫ ਸਰਕਾਰ ਬਣਾਉਣ ਲਈ ਚੋਣਾਂ ਲੜਨਾ ਚਾਹੁੰਦੀ ਹੈ।
ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਇਹ ਲੋਕ 1947 ਤੋਂ ਅਜਿਹਾ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਕੋਈ ਹੋਰ ਮਕਸਦ ਨਹੀਂ ਹੈ। ਇਹ ਲੋਕ ਸਿਰਫ ਸਰਕਾਰ ਬਣਾਉਣ ਲਈ ਮੰਤਰੀ ਅਹੁਦੇ ਲਈ ਗਠਜੋੜ ਬਣਾਉਂਦੇ ਹਨ।’’
ਪੀ.ਡੀ.ਪੀ. ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਏਜੰਡੇ ’ਤੇ ਚੋਣਾਂ ਲੜਨਾ ਚਾਹੁੰਦੀ ਹੈ ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਤੋਂ ਬਿਨਾਂ ਸਰਕਾਰ ਦਾ ਗਠਨ ਸੰਭਵ ਨਹੀਂ ਹੋਵੇਗਾ।